ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਦੇ ਬੀ.ਏ.,ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਜਾ ਦੇ
ਵਿਦਿਆਰਥੀਆਂ ਦੀ ਮੂਟ ਕੋਰਟ ਮੁਕਾਬਲੇ ਦੀ ਟੀਮ ਨੇ ਵਿਧਿਗਿਆ ਨੈਸ਼ਨਲ ਮੂਟ ਕੋਰਟ ਮੁਕਾਬਲੇ ’ਚ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ’ਚ ਪੂਰੇ ਭਾਰਤ ’ਚੋਂ 40 ਟੀਮਾਂ ਨੇ ਹਿੱਸਾ ਲਿਆ।ਜਿਸ ਵਿਚ ਕਾਲਜ ਦੀ ਟੀਮ ਟੌਪ 3 ਟੀਮਾਂ ’ਚ ਪਹੁੰਚੀ।ਉਨ੍ਹਾਂ ਕਿਹਾ ਕਿ ਕਾਲਜ ਵਲੋਂ ਇਸ ਟੀਮ ’ਚ ਟਵਿੰਕਲ ਮਹਾਜਨ, ਕਵਿਸ਼ ਮਹਿਰਾ, ਅਤੇ ਹਰਨੂਰ ਕੌਰ ਆਦਿ ਵਿਦਿਆਰਥੀਆਂ ਨੇ ਹਿੱਸਾ ਲਿਆ।ਡਾ. ਜਸਪਾਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਟੀਮ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ ਅਤੇ ਡਾ. ਰੇਨੂ ਸੈਨੀ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜ਼ਰ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media