ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਬਾਲਵਾੜੀ ਹਾਈ ਸਕੁਲ ਵਲੋਂ ਅਮਨਦੀਪ ਕ੍ਰਿਕੇਟ ਅਕੈਡਮੀ ਵਿਖੇ ਸਪੋਰਟਸ ਦਿਵਸ ਮਨਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੀਵ ਕੁਮਾਰ ਦੇਵਗਨ ਅਤੇ ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਅੱਵਲ ਰਹੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ।ਮੈਨੇਜਿੰਗ ਡਾਇਰੈਕਟਰ ਦੇਵਗਨ ਨੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ।ਇਸ ਮੌਕੇ ਮੈਡਮ ਪ੍ਰਭਜੋਤ ਕੌਰ ਮੋਨਿਕਾ, ਸੁਖਰਾਜ ਕੌਰ, ਸ਼ਰਨਜੀਤ ਕੌਰ, ਜਸਪ੍ਰੀਤ ਕੌਰ, ਅਮਨਦੀਪ ਕੌਰ, ਸਿਮਰਨਜੀਤ ਕੌਰ, ਕੋਮਲਪ੍ਰੀਤ ਕੌਰ ਆਦਿ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …