ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਿੱਚ ਹੋਈਆਂ ਬਦਲੀਆਂ ਤਹਿਤ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋਕੇ ਢੱਡਰੀਆਂ ਮੇਨ (ਸੰਗਰੂਰ) ਤੋਂ ਬਦਲ ਕੇ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਭਵਾਨੀਗੜ੍ਹ ਵਿਖੇ ਅਪਣਾ ਅਹੁੱਦਾ ਸੰਭਾਲ ਲਿਆ ਹੈ।ਸਕੂਲ ਪਹੁੰਚਣ ‘ਤੇ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਵਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨਾਂ ਇੱਕ ਟੀਮ ਦੇ ਤੌਰ ‘ਤੇ ਕੰਮ ਕਰਦਿਆਂ ਸਕੂਲ ਨੂੰ ਸਹੀ ਦਿਸ਼ਾ ਵਿੱਚ ਅੱਗੇ ਲਿਜਾਣ ਦਾ ਪ੍ਰਣ ਲਿਆ।ਸਮੁੱਚੀ ਅਧਿਆਪਕ ਟੀਮ ਵਲੋਂ ਉਹਨਾ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …