Thursday, June 12, 2025
Breaking News

ਖ਼ਾਲਸਾ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਬਾਕਸਿੰਗ ਮੁਕਾਬਲੇ ’ਚ ਜਿੱਤੀ ਓਵਰ ਆਲ ਟਰਾਫ਼ੀ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਲੋਂ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ਼ ਜਲੰਧਰ ਵਿਖੇ ਕਰਵਾਈ ਗਈ ਇੰਟਰ ਕਾਲਜ (ਲੜਕੇ-ਲੜਕੀਆਂ) ਬਾਕਸਿੰਗ ਚੈਂਪੀਅਨਸ਼ਿਪ ਨੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਓਵਰ ਆਲ ਚੈਂਪੀਅਨ ਟਰਾਫ਼ੀ ਹਾਸਲ ਕਰਕੇ ਕਾਲਜ ਅਤੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ।
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਖਿਡਾਰਣਾਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਖੇਡਾਂ ਅਤੇ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਦੇਖ-ਰੇਖ ਕਾਲਜ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ।
ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਰੋਜ਼ਾ ਕਰਵਾਈ ਗਈ ਇੰਟਰ ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ ਕਾਲਜ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨ ਟਰਾਫ਼ੀ ਪ੍ਰਾਪਤ ਕੀਤੀ ਹੈ।ਇਸ ਦੇ ਇਲਾਵਾ 1 ਗੋਲਡ ਅਤੇ 5 ਸਿਲਵਰ ਮੈਡਲ ਹਾਸਲ ਕੀਤੇ ਹਨ।ਉਨ੍ਹਾਂ ਕਿਹਾ ਕਿ ਕਾਲਜ ਦੇ ਲੜਕਿਆਂ ਨੇ 2 ਚਾਂਦੀ ਅਤੇ 3 ਕਾਂਸੀ ਦੇ ਤਗਮੇ ਪ੍ਰਾਪਤ ਕੀਤੇ ਹਨ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …