ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ
ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਲਈ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ।ਉਨ੍ਹਾਂ ਸੰਗਤ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ।ਕਈ ਰਾਗੀ ਜਥਿਆਂ ਅਤੇ ਪ੍ਰਚਾਰਕ ਸਿੰਘਾਂ ਨੇ ਵੀ ਹਾਜ਼ਰੀ ਭਰੀ।
ਇਸੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕੀਤੇ ਗਏ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media