Monday, August 4, 2025
Breaking News

ਦਿੱਲੀ ਕਮੇਟੀ ਵਫ਼ਦ ਨੇ ਉਪ ਰਾਜਪਾਲ ਨਾਲ ਕੀਤੀ ਮੁਲਾਕਾਤ

PPN1012201424

ਨਵੀਂ ਦਿੱਲੀ, 10 ਦਸੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਦੇ ਉਪਰਾਜਪਾਲ ਸ੍ਰੀ ਨਜੀਬ ਜੰਗ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਵੱਲੋਂ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗੁਵਾਈ ਹੇਠ ਪੰਥਕ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ। ਪੰਜਾਬੀ ਅੇਨੀਮੇਸ਼ਨ ਫ਼ਿਲਮ ”ਚਾਰ ਸਾਹਿਬਜ਼ਾਦੇ” ਨੂੰ ਦਿੱਲੀ ਵਿੱਚ ਕਰਮੁਕਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਜੀ.ਕੇ. ਨੇ ਸਥਾਨਿਕ ਐਜੰਸੀਆਂ ਨਾਲ ਗੁਰੂਧਾਮਾਂ ਅਤੇ ਵਿਦਿਅਕ ਅਦਾਰਿਆਂ ਦੀ ਜ਼ਮੀਨਾਂ ਬਾਰੇ ਚਲ ਰਹੇ ਵਿਵਾਦਾਂ ਨੂੰ ਹਲ ਕਰਵਾਉਣ ਲਈ ਉਪਰਾਜਪਾਲ ਨੂੰ ਸਹਿਯੋਗ ਕਰਨ ਦੀ ਵੀ ਬੇਨਤੀ ਕੀਤੀ।
ਗੁਰਦੁਆਰਾ ਬੰਗਲਾ ਸਾਹਿਬ ਦੀ ਕਾਰ ਪਾਰਕਿੰਗ ਦਾ ਕਰਾਰ ਕਮੇਟੀ ਦੇ ਅੰਤਿ੍ਰੰਗ ਬੋਰਡ ਵੱਲੋਂ ਐਨ.ਡੀ.ਐਮ.ਸੀ. ਨਾਲ ਰੱਦ ਕਰਨ ਦੀ ਜਾਣਕਾਰੀ ਉਪਰਾਜਪਾਲ ਨੂੰ ਦਿੰਦੇ ਹੋਏ ਜੀ.ਕੇ. ਨੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਦੇ ਵਿਵਾਦ ਨੂੰ ਹੱਲ ਕਰਨ ਦੀ ਅਪੀਲ ਕੀਤੀ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਡੀ.ਡੀ.ਏ. ਅਤੇ ਦਿੱਲੀ ਨਗਰ ਨਿਗਮ ਨਾਲ ਚਲ ਰਹੇ ਵਿਵਾਦਾਂ ਨੂੰ ਹੱਲ ਕਰਨ ਵਾਸਤੇ ਉਪਰਾਜਪਾਲ ਵੱਲੋਂ ਇਕ ਕਮੇਟੀ ਬਨਾਉਣ ਦੀ ਵੀ ਜੀ.ਕੇ. ਨੂੰ ਜਾਣਕਾਰੀ ਇਸ ਮੌਕੇ ਦਿੱਤੀ ਗਈ।
ਉਕਤ ਕਮੇਟੀ ਸਥਾਨਕ ਐਜੰਸੀਆਂ ਤੇ ਦਿੱਲੀ ਕਮੇਟੀ ਵਿਚਕਾਰ ਚਲ ਰਹੇ ਵਿਵਾਦਾਂ ਨੂੰ ਕਾਨੂੰਨੀ ਦਾਇਰੇ ਵਿੱਚ ਵਿਦਿਆਰਥੀਆਂ ਦੇ ਭੱਵਿਖ ਅਤੇ ਸੰਗਤਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖ ਕੇ ਫੈਸਲੇ ਕਰਵਾਉਣ ਲਈ ਕਾਰਜ ਕਰੇਗੀ। ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ,ਵਿਧਾਇਕ ਜਤਿੰਦਰ ਸਿੰਘ ਸ਼ੰਟੀ, ਦਿੱਲੀ ਕਮੇਟੀ ਮੈਂਬਰ ਗੁਰਦੇਵ ਸਿੰਘ ਭੋਲਾ, ਹਰਵਿੰਦਰ ਸਿੰਘ ਕੇ.ਪੀ. ਅਤੇ ਲੀਗਲ ਐਕਸ਼ਨ ਕਮੇਟੀ ਦੇ ਕੋ-ਚੇਅਰਮੈਨ ਜਸਵਿੰਦਰ ਸਿੰਘ ਜੌਲੀ ਵੀ ਇਸ ਵਫ਼ਦ ਵਿੱਚ ਸ਼ਾਮਿਲ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply