ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪਿੰਡ ਚੋਗਾਵਾਂ ਸਾਧਪੁਰ ਤਹਿਸੀਲ ਤਰਸਿੱਕਾ ਵਿਖੇ 17ਵੀਂ ਸਲਾਨਾ ਜਨਰਲ ਮੀਟਿੰਗ ਤੇ ਮਾਝੇ ਦੇ ਕਰਮ ਫਾਰਮਰ
ਪ੍ਰੋਡਿਊਸਰ ਕੰਪਨੀ ਦੇ ਦਫਤਰ ਦਾ ਉਦਘਾਟਨ ਕੀਤਾ ਗਿਆ।ਮੁੱਖ ਖੇਤੀਬਾੜੀ ਅਫਸਰ ਡਾ. ਜਤਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਜਿਨਾ ਨੇ ਮਾਝੇ ਦੇ ਕਰਮ ਫਾਰਮਰ ਪ੍ਰੋਡਿਊਸਰ ਕੰਪਨੀ ਦੇ ਦਫਤਰ ਦਾ ਉਦਘਾਟਨ ਕੀਤਾ ਗਿਆ।ਕੰਪਨੀ ਦੇ ਚੇਅਰਮੈਨ ਯਾਦਵਿੰਦਰ ਸਿੰਘ, ਮਨਦੀਪ ਕੁਮਾਰ ਤੇ ਅਕਾਊਂਟੈਟ ਗਗਨਦੀਪ ਸਿੰਘ ਖਾਲਸਾ ਵਲੋਂ ਇਹ ਪ੍ਰੋਗਰਾਮ ਸਫਲਤਾ ਪੂਰਵਕ ਅਯੋਜਿਤ ਕੀਤਾ ਗਿਆ।ਚੀਫ ਨੇ ਕਿਸਾਨਾ ਨੂੰ ਹਰ ਤਰਾਂ ਦੀ ਮਦਦ ਦੇਣ ਦਾ ਵਾਅਦਾ ਦਿੱਤਾ ਤੇ ਉਮੀਦ ਕੀਤੀ ਕਿ ਕੰਪਨੀ ਤਰੱਕੀ ਦੀ ਰਾਹ ‘ਤੇ ਤੇਜ਼ੀ ਨਾਲ ਚੱਲੇਗੀ।ਕਿਸਾਨਾਂ ਨੂੰ ਉਹਨਾਂ ਨੇ ਕੰਪਨੀ ਨਾਲ ਜੁੜਨ ਦੀ ਅਪੀਲ ਵੀ ਕੀਤੀ।ਖੇਤੀਬਾੜੀ ਅਫ਼ਸਰ ਸਤਵਿੰਦਰ ਵੀਰ ਸਿੰਘ, ਗੁਰਪ੍ਰੀਤ ਕੌਰ, ਬਲਜਿੰਦਰ ਸਿੰਘ, ਹਰਉਪਿੰਦਰ ਸਿੰਘ, ਕੁਲਵੰਤ ਸਿੰਘ, ਹਰਨੇਕ ਸਿੰਘ ਤੇ ਹੋਰ ਸੀਨੀਅਰ ਆਗੂ ਵੀ ਇਸ ਸਮੇਂ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media