ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ
ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅਪ੍ਰੈਲ 2023 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਦਿੱਤੀ ਜਾਵੇ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media