ਭੀਖੀ, 6 ਦਸੰਬਰ (ਕਮਲ ਜਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾੳਂ ‘ਚ ਤਿੰਨ ਰੋਜ਼ਾ ਅਥਲੈਟਿਕਸ ਮੀਟ ਦੇ ਅੱਜ ਦੂਸਰੇ ਦਿਨ ਵੀ ਵਿਦਿਆਰਥੀਆਂ ਤੇ ਬੱਚਿਆਂ ਦੇ ਮਾਪਿਆਂ ਨੇ ਨੇ ਵੱਖ-ਵੱਖ ਖੇਡ ਮੁਕਾਬਲਿਆਂ 100, 200, 400 ਮੀਟਰ ਰੇਸ, ਲੰਬੀ ਛਾਲ, ਕਬੱਡੀ ਆਦਿ ਵਿੱਚ ਪੂਰੇ ਜੋਰ ਸ਼ੌਰ ਨਾਲ ਹਿੱਸਾ ਲਿਆ।ਸਕੂਲ ਮੈਨੇਜਮੈਂਟ ਵਲੋਂ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਅੱਜ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਪ੍ਰੇਮ ਅਰੋੜਾ ਅਤੇ ਆਚਾਰਿਆ ਨਿਸਚਲ ਸਵਾਮੀ ਨੇ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ, ਨਮਨ ਸਿੰਗਲਾ ਅਤੇ ਪ੍ਰਿੰਸੀਪਲ ਕਿਰਨ ਰਤਨ ਨੇ ਦੱਸਿਆ ਕਿ ਸਕੂਲ ਵਿੱਚ ਹਰ ਸਾਲ ਇਹ ਖੇਡਾਂ ਕਰਵਾਈਆਂ ਜਾਂਦੀਆਂ ਹਨ।
ਇਸ ਮੌਕੇ ਡੀ.ਪੀ ਹਰਿੰਦਰ ਸਿੰਘ, ਅਰਸ਼ਦੀਪ ਸਿੰਘ, ਨਵਜੋਤ ਸਿੰਘ ਬੇਅੰਤ ਕੌਰ, ਰਨਦੀਪ ਕੌਰ ਅਤੇ ਸਾਰਾ ਸਟਾਫ ਮੌਜ਼ੂਦ ਰਿਹਾ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …