Tuesday, April 30, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਨੌਜਵਾਨਾਂ ‘ਚ ਮਾਨਸਿਕ ਸਿਹਤ ਸਮੱਸਿਆਵਾਂ ਬਾਰੇ ਵਰਕਸ਼ਾਪ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ ਸੱਗੂ) – ਆਰਿਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ -1 ਤੇ ਏਡਿਡ ਸਕੂਲ ਦੇ ਮਾਰਗ ਦਰਸ਼ਨ ਨਾਲ ਅਤੇ ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ, ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੇ ਕੀਮਤੀ ਸੁਝਾਵਾਂ ਹੇਠ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਦਸਵੀਂ ਅਤੇ ਗਿਆਰ੍ਹਵੀਂ ਦੇ ਵਿਦਿਆਰਥੀਆਂ ਲਈ 6 ਦਸੰਬਰ 2022 ਨੂੰ `ਨੌਜਵਾਨਾਂ ਵਿੱਚ ਮਾਨਸਿਕ ਤੰਦਰੁਸਤੀ` ਬਾਰੇ ਇੱਕ ਵਰਕਸ਼ਾਪ ਆਯੋਜਿਤ ਕੀਤੀ ਗਈ।ਵਰਕਸ਼ਾਪ ਦੇ ਸਰੋਤ ਵਿਅਕਤੀ ਡਾ. ਜਗਦੀਪ ਪਾਲ ਸਿੰਘ ਭਾਟੀਆ ਅਤੇ ਸ਼੍ਰੀਮਤੀ ਸ਼ਵੇਤਾ ਸ਼ਰਮਾ ਸਨ।ਡਾ. ਭਾਟੀਆ ਐਮ.ਡੀ ਮਨੋਵਿਗਿਆਨ, ਐਫ.ਆਈ.ਪੀ.ਐਸ, ਐਮ.ਏ.ਪੀ.ਏ (ਯੂ.ਐਸ.ਏ) ਇੱਕ ਉਘੀ ਸ਼ਖ਼ਸੀਅਤ ਦੇ ਮਾਲਕ ਹਨ, ਜੋ ਨਿੱਜੀ ਤੌਰ ‘ਤੇ 1992 ਤੋਂ ਨਸ਼ਾ ਛੁਡਾਉਣ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਉਂਦੇ ਹੋਏ ਇੱਕ ਮਨੋਵਿਗਿਆਨੀ ਵਜੋਂ ਕੰਮ ਕਰ ਰਹੇ ਹਨ।ਇਹ ਇੱਕ ਬਹੁਤ ਹੀ ਇੰਟਰਐਕਟਿਵ ਸੈਸ਼ਨ ਸੀ ਜਿਥੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਾਨਸਿਕ ਤੰਦਰੁਸਤੀ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ।ਮਾਹਿਰ ਪੈਨਲ ਵਿੱਚ ਸ਼੍ਰੀਮਤੀ ਸ਼ਵੇਤਾ ਸ਼ਰਮਾ ਸਨ, ਜੋ ਕਿ ਇੱਕ ਅਭਿਆਸੀ ਕਲਿਨੀਕਲ ਮਨੋਵਿਗਿਆਨੀ ਹਨ ਤੇ ਨਸ਼ੇ ਦੇ ਆਦੀ ਲੋਕਾਂ ਦੇ ਮੁੜ ਵਸੇਬੇ ਦੇ ਖੇਤਰ ਵਿੱਚ ਅਥਾਹ ਜੋਸ਼ ਨਾਲ ਕੰਮ ਕਰਦੇ ਹਨ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਡਾ. ਜਗਦੀਪ ਪਾਲ ਸਿੰਘ ਭਾਟੀਆ ਨੂੰ ਦਾ ਧੰਨਵਾਦ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਨਾਚ ਦਿਵਸ ਮਨਾਇਆ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – “ਅੰਤਰਰਾਸ਼ਟਰੀ ਨਾਚ ਦਿਵਸ“ `ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ …