Saturday, July 25, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਦਸੰਬਰ ਨੂੰ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 7 ਦਸੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਨਾਮਵਰ ਕੰਪਨੀਆਂ ਐਸ.ਬੀ.ਆਈ, ਐਡਲੇਵਿਸ, ਵਰਧਮਾਨ ਟੈਕਸਟਾਇਲ ਲਿਮ. ਅਤੇ ਆਰਿਅਨ ਹੁੰਦਈ ਵੱਲੋਂ ਯੂਨਿਟ ਮੈਨੇਜਰ ਅਤੇ ਡਿਵੈੱਲਪਮੈਂਟ ਮੈਨੇਜਰ, ਮੈਨੇਜਰ, ਮਸ਼ੀਨ ਆਪਰੇਟਰ ਅਤੇ ਸੇਲਜ਼ ਐਂਡ ਮਾਰਕੀਟਿੰਗ ਦੀ ਅਸਾਮੀ ਲਈ ਚੋਣ ਕੀਤੀ ਜਾਵੇਗੀ।ਤਨਖ਼ਾਹ 10000 ਤੋਂੇ 27000/- ਰੁ: ਤੱਕ ਪ੍ਰਤੀ ਮਹੀਨਾ ਹੋਵੇਗੀ।ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਅੱਠਵੀਂ ਅਤੇ ਇਸ ਤੋਂ ਵਧੇਰੇ ਹੋਵੇਗੀ।ਵਿਕਰਮਜੀਤ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਬੇਰੋਜ਼ਗਾਰ ਪ੍ਰਾਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਲੜਕੇ ਤੇ ਲੜਕੀਆਂ ਲਈ ਪਲੇਸਮੈਂਟ ਕੈਂਪ ਹਰ ਹਫ਼ਤੇ ਲਗਾਏ ਜਾ ਰਹੇ ਹਨ।ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ 7 ਦਸੰਬਰ ਨੂੰ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …