ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਖੇਤੀਬਾੜੀ, ਪੰਚਾਇਤਾਂ, ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ‘ਤੇ ਅੰਮ੍ਰਿਤਸਰ
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਨੇ ਦੌਰਾ ਕੀਤਾ।ਉਹਨਾਂ ਨਾਲ ਡਾ. ਭੁਪਿੰਦਰ ਸਿੰਘ, ਵਿਸਥਾਰ ਅਫਸਰ ਪ੍ਰਭਦੀਪ ਗਿੱਲ ਚੇਤਨਪੁਰਾ, ਡਾ. ਅਜਮੇਰ ਸਿੰਘ, ਜਸਦੀਪ ਸਿੰਘ ਅਜਨਾਲਾ, ਸੁਖਮੀਤ ਸਿੰਘ ਆਦਿ ਸਟਾਫ਼ ਤੇ ਕਿਸਾਨ ਸਨ।
ਜ਼ਿਲ੍ਹਾ ਮੁੱਖ ਅਫਸਰ ਡਾ. ਜਤਿੰਦਰ ਸਿੰਘ ਗਿੱਲ ਨੇ ਬਲਾਕਾਂ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਦੱਸਿਆ ਕਿਸਾਨ ਹਰਬੀਰ ਸਿੰਘ ਦੇ ਖੇਤ ਵਿੱਚ ਵੇਖਿਆ ਗਿਆ ਹੈ ਕਿ ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਹੋਇਆ ਹੈ।ਡਾ. ਗਿੱਲ ਨੇ ਕਿਸਾਨਾਂ ਨੂੰ ਕਿਹਾ ਕਿ ਕਣਕ ਦੀ ਫ਼ਸਲ ਦਾ ਦੌਰਾ ਕਰਨ ਅਤੇ ਜੇਕਰ ਕੋਈ ਇਹੋ ਜਿਹੀ ਸਥਿਤੀ ਸਾਹਮਣੇ ਆਓਂਦੀ ਤਾਂ ਤੁਰੰਤ ਬਲਾਕ ਖੇਤੀਬਾੜੀ ਦਫਤਰਾਂ ਨਾਲ ਸੰਪਰਕ ਕਰਨ ਤਾਂ ਕਿ ਜਲਦੀ ਇਸ ਗੁਲਾਬੀ ਸੁੰਡੀ ਦੇ ਹਮਲੇ ਤੇ ਕਾਬੂ ਪਾਇਆ ਜਾ ਸਕੇ।ਉਹਨਾਂ ਕਿਹਾ ਕਿ ਇਸ ਦੀ ਰੋਕਥਾਮ ਲਈ 50 ਮਿਲੀਲੀਟਰ ਪ੍ਰਤੀ ਏਕੜ ਕੋਰਾਜਨ 18.5ਐਸ ਸੀ (ਕਲੋਰ ਐਟਰਾਨਿਲੀਪਰੋਲ) ਪ੍ਰਤੀ ਏਕੜ ਸਪਰੇਅ ਕਰਨੀ ਚਾਹੀਦੀ ਹੈ ਜਾਂ 7 ਕਿਲੋ ਫਿਪਰੋਨਿਲ ਜਾਂ ਇਕ ਲੀਟਰ ਕਲੋਰੋਪੈਰੀਫਾਸ 20 ਈ ਸੀ ਨੂੰ 20 ਕਿਲੋ ਸਿੱਲੀ ਮਿੱਟੀ ਨਾਲ ਰਲਾ ਕੇ ਪਹਿਲਾ ਪਾਣੀ ਲਗਾਓਣ ਤੋਂ ਪਹਿਲਾਂ ਛੱਟਾ ਦੇਣਾ ਚਾਹੀਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media