Thursday, October 29, 2026

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ‘ਤ ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਕੀਤੀ ਅਪੀਲ

ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਵਾਰ 28 ਦਸੰਬਰ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੋਣ ਕਾਰਨ ਜਥੇਦਾਰ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 28 ਦੀ ਥਾਂ 27 ਦਸੰਬਰ ਨੂੰ ਸਜਾਉਣ ਲਈ ਸੰਗਤ ਨੂੰ ਸੂਚਿਤ ਕਰਨ ਲਈ ਆਖਿਆ ਹੈ।ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨੂੰ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਮੂਹ ਸੰਗਤ ਨੂੰ ਵੀ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਆਦੇਸ਼ ਦੀ ਰੌਸ਼ਨੀ ਵਿਚ ਹੀ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਦਸੰਬਰ ਨੂੰ ਨਗਰ ਕੀਰਤਨ ਸਜਾਉਣ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …