ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ )- ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਹੈ ਕਿ ਪਿੰਡ ਜੋਧਪੁਰ ਤਰਨ ਤਾਰਨ ਵਿਖੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅਗਨ ਭੇਟ ਕੀਤਾ ਗਿਆ ਹੈ, ਇਹ ਘਟਨਾ ਬਹੁਤ ਨਿੰਦਣਯੋਗ ਅਤੇ ਸਿੱਖਾਂ ਲਈ ਅਸਹਿ ਹੈ।
ਇਸ ਲਈ ਪ੍ਰਸ਼ਾਸ਼ਨ ਮਹੌਲ ਨੂੰ ਸ਼ਾਂਤ ਰੱਖਣ ਲਈ ਤੁਰੰਤ ਤਰਨ ਤਾਰਨ ਵਿਖੇ ਨੂਰਮਹਿਲ ਵਾਲਿਆਂ ਦੇ ਡੇਰੇ ਨੂੰ ਬੰਦ ਕਰਵਾਉਣ ਅਤੇ ਅੱਗ ਲਗਾਉਣ ਦੇ ਦੋਸ਼ੀ ਜੋ ਵਿਅਕਤੀ ਪੁਲਿਸ ਦੇ ਹੱਥ ਨਹੀਂ ਆਏ, ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜਾ ਦਿਵਾਈ ਜਾਵੇ। ਸਿੰਘ ਸਾਹਿਬ ਨੇ ਹੋਰ ਕਿਹਾ ਕਿ ਸਿੱਖ ਸੰਗਤਾਂ ਵੀ ਅਜਿਹੇ ਦੁੱਖਦਾਇਕ ਘਟਨਾਕ੍ਰਮ ਸਮੇਂ ਇੱਕ ਦੂਜੇ ਉਪਰ ਦੂਸ਼ਣਬਾਜੀ ਨਾ ਕਰਨ ਅਤੇ ਇਕੱਠੇ ਹੋ ਕੇ ਏਕਤਾ ਦਾ ਸਬੂਤ ਦੇਣ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …