Wednesday, September 9, 2026

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦਾ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮੁਕਾਬਲੇ ’ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੀਆਂ ਵਿਦਿਆਰਥਣਾਂ ਨੇ ‘ਮਾਂ-ਬੋਲੀ ਪੰਜਾਬੀ’ ਨੂੰ ਸਮਰਪਿਤ ਵੱਖ-ਵੱਖ ਵਿਧਾਵਾਂ ਆਧਾਰਿਤ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਕਾਬਲੀਅਤ ਨੂੰ ਉਜ਼ਾਗਰ ਕੀਤਾ।ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਨੇ ‘ਮਿਸ ਪੰਜਾਬਣ’ ਮੁਕਾਬਲੇ ’ਚ ਪਹਿਲਾ ਅਤੇ ਲੋਕ-ਗਾਇਕੀ ’ਚ ਗੁਰਲੀਨ ਅਰੋੜਾ ਨੇ ਦੂਸਰਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਪਿ੍ਰੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਮੂਹ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਲਈ ਸਮਰਪਿਤ ਹੋਣ ਅਤੇ ਇਸ ਦੇ ਵਿਕਾਸ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਪਬਲਿਕ ਸਕੂਲ ਵਿਖੇ ‘ਪੰਜਾਬੀ ਕਲਮਾਂ ਮੰਚ ਅੰਮਿ੍ਰਤਸਰ’ ਦੁਆਰਾ ਆਯੋਜਿਤ ਇਸ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੀਆਂ ਲਗਪਗ 20 ਸੰਸਥਾਵਾਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਗਲੋਬਲ ਯੁੱਗ ’ਚ ਵਿਚਰਦਿਆਂ ਨਿਰਸੰਦੇਹ ਸਾਨੂੰ ਬਹੁ-ਭਾਸ਼ਾਈ ਗਿਆਨ ਹੋਣਾ ਚਾਹੀਦਾ ਹੈ, ਪ੍ਰੰਤੂ ਆਪਣੀ ਮਾਂ-ਬੋਲੀ ਪੰਜਾਬੀ ਨੂੰ ਕਦੇ ਵੀ ਮਨੋਂ ਨਹੀਂ ਵਿਸਾਰਨਾ ਚਾਹੀਦਾ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …