ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸਤਿਨਾਮ ਸਰਬ ਕਲਿਆਣ
ਟਰੱਸਟ ਚੰਡੀਗੜ੍ਹ ਵੱਲੋਂ ਕਰਵਾਏ ਗਏ ਗੁਰਮਤਿ ਮੁਕਾਬਲੇ ’ਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਪਿੰ੍ਰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਖੁਸ਼ੀ ਸਾਂਝੀ ਕਰਦਿਆਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਉਨਾਂ ਦੱਸਿਆ ਕਿ ਟਰੱਸਟ ਵਲੋਂ ਹਰ ਸਾਲ ਦੀ ਤਰ੍ਹਾਂ ਕਰਵਾਏ ਗੁਰਮਤਿ ਮੁਕਾਬਲੇ ’ਚ ਸਕੂਲ ਵਿਦਿਆਰਥਣਾਂ ਨੇ ਸ਼ਬਦ ਗਾਇਨ ਮੁਕਾਬਲੇ ’ਚ ਅਸ਼ਲੀਨ ਕੌਰ ਤੇ ਕੀਰਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ।ਜਦਕਿ ਗੁਰਬਾਣੀ ਕੰਠ ਮੁਕਾਬਲੇ ’ਚ ਅਬੀਰੂਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਐਸਮੀਨ ਕੌਰ, ਗੁਰਲੀਨ ਕੌਰ, ਪ੍ਰਭਨੂਰ ਕੌਰ ਤੇ ਮੁਸਕਾਨ ਕੌਰ ਨੇ ਵਾਰਤਾਲਾਪ ’ਚ ਤੀਸਰਾ ਸਥਾਨ ਪ੍ਰਾਪਤ ਕੀਤਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media