ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਮੁੱਖ ਸੇਵਾਦਾਰ ਹਰਮਨ ਸਿੰਘ ਖਾਲਸਾ ਅਤੇ ਹੋਰ
ਨੁਮਾਇੰਦਿਆਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਆਸਟ੍ਰੀਆ ਅੰਦਰ ਸਿੱਖਾਂ ਦੀ ਸਥਿਤੀ, ਸਿੱਖੀ ਪ੍ਰਚਾਰ ਅਤੇ ਦੇਸ਼ ਅੰਦਰ ਸਿੱਖ ਦੇ ਯੋਗਦਾਨ ਬਾਰੇ ਵਿਚਾਰ ਵਟਾਂਦਰਾ ਕੀਤਾ।ਉਨ੍ਹਾਂ ਕਿਹਾ ਕਿ ਪੂਰੇ ਯੂਰਪ ਅੰਦਰ ਸਿੱਖਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਗੁਰਦੁਆਰਾ ਸਾਹਿਬਾਨ ਸਥਾਪਿਤ ਕਰਕੇ ਸਿੱਖੀ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਕਈ ਸਭਾ-ਸੁਸਾਇਟੀਆਂ ਵੀ ਸਿੱਖੀ ਦੀ ਚੜ੍ਹਦੀ ਕਲਾ ਕਾਰਜਸ਼ੀਲ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਵੱਖ-ਵੱਖ ਅੰਦਰ ਸਿੱਖਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਆਪਣੀ ਅੱਡਰੀ ਪਛਾਣ ਅਤੇ ਹੋਂਦ ਨੂੰ ਦਰਸਾਇਆ ਹੈ।ਉਨ੍ਹਾਂ ਆਸਟ੍ਰੀਆ ਅੰਦਰ ਸਿੱਖ ਧਰਮ ਰਜਿਸਟਰਡ ਕਮੇਟੀ ਵੱਲੋਂ ਕੀਤੇ ਜਾ ਰਹੇ ਸਿੱਖੀ ਪ੍ਰਚਾਰ ਦੇ ਕਾਰਜ਼ਾਂ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਭਾਈ ਰਾਮ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਭਾਈ ਰਾਮ ਸਿੰਘ ਆਸਟ੍ਰੀਆ, ਬੀਬੀ ਨਵਨੀਤ ਕੌਰ ਅਤੇ ਹਰਪ੍ਰੀਤ ਸਿੰਘ ਆਦਿ ਮੌਜ਼ੂਦ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media