ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ।ਜਿਨ੍ਹਾਂ ਦੀ
ਬਦੌਲਤ ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਨੂੰ ਵੀ ਮਾਤ ਪਾਉਂਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਵਿਖੇ ਕਰਵਾਏ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ਼ ਪੁਸ਼ਵਿੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਹੇ।ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਰਿਟਾ: ਹੈਡਮਾਸਟਰ ਹਰਜੀਤ ਸਿੰਘ ਕੈਨੇਡਾ ਦਾ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ, ਜੋ ਅੱਜ ਕੱਲ ਕੈਨੇਡਾ ਤੋਂ ਆਪਣੇ ਜ਼ੱਦੀ ਪਿੰਡ ਕੋਟਾਲਾ ਵਿਖੇ ਆਏ ਹੋਏ ਹਨ।ਉਨ੍ਹਾਂ ਦਾ ਕੋਟਾਲਾ ਦੇ ਪ੍ਰਾਇਮਰੀ ਸਕੂਲ ਦੀ ਦਿੱਖ ਸੁਧਾਰਨ ਵਿੱਚ ਵਡਮੁੱਲਾ ਯੋਗਦਾਨ ਹੈ ਅਤੇ ਸਮੇਂ ਸਮੇਂ ਸਿਰ ਸਕੂਲ ਦੀ ਮਾਲੀ ਮਦਦ ਕਰਦੇ ਰਹਿੰਦੇ ਹਨ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹੈਡਮਾਸਟਰ ਹਰਜੀਤ ਸਿੰਘ ਕੈਨੇਡਾ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਜਿਆਦਾਤਰ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੇ ਬੱਚੇ ਹੀ ਪੜ੍ਹਦੇ ਸਨ, ਪ੍ਰੰਤੂ ਸਕੂਲਾਂ ਵਿੱਚ ਵਧੀਆ ਇਨਫਰਸਟਰੱਕਚਰ ਤਿਆਰ ਹੋਣ ਨਾਲ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਰੁਚਿਤ ਹੋਣ ਲੱਗ ਪਏ ਹਨ। ਤੇ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਵੀ ਹੋਣ ਲੱਗ ਪਿਆ ਹੈ।ਇਸ ਮੌਕੇ ਸਕੂਲ ਅਧਿਆਪਕ ਹਰਮੇਲ ਸਿੰਘ ਬਰਮ੍ਹਾਂ, ਮੈਡਮ ਬਿੰਦੂ ਤੋਂ ਇਲਾਵਾ ਪਿੰਡ ਦੇ ਪਤਵੰਤੇ ਅਤੇ ਐਸ.ਐਮ.ਸੀ ਕਮੇਟੀ ਮੈਂਬਰ ਵੀ ਹਾਜ਼ਰ ਸਨ।
ਅਖੀਰ ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਨਗਰ ਨਿਗਮ ਦੀ ਸਫਾਈ ਮੁਹਿੰਮ ਜਾਰੀ; ਗੰਦਗੀ ਫੈਲਾਉਣ ਵਾਲੇ ਦੁਕਾਨਦਾਰਾਂ ਦੇ ਕੱਟੇ 15 ਚਲਾਨ
ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਸਫਾਈ ਨੂੰ ਯਕੀਨੀ …
Punjab Post Daily Online Newspaper & Print Media