ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਡੈਮੋਕਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ ਸਰਬਜੀਤ ਕੌਰ ਛੱਜਲਵੱਡੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜਥੇਬੰਦੀ ਦੇ ਸੂਬਾਈ ਫੈਸਲੇ ਅਨੁਸਾਰ 16 ਦਸੰਬਰ ਨੂੰ ਸਿਵਲ ਸਰਜਨ ਅੰਮ੍ਰਿਤਸਰ ਦੇ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ।ਇਸ ਤੋ ਇਲਾਵਾ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ `ਤੇ ਈ.ਪੀ.ਐਫ ਲਾਗੂ ਕਰਵਾਉਣ ਲਈ ਈ.ਪੀ.ਐਫ ਦੇ ਸਹਾਇਕ ਕਮਿਸ਼ਨਰ ਨੂੰ ਮਾਸ ਡੈਪੂਟੇਸ਼ਨ ਵਲੋਂ ਮਿਲ ਕੇ ਮੰਗ ਪੱਤਰ ਦੇਣ ਦਾ ਫੈਸਲਾ ਵੀ ਕੀਤਾ ਗਿਆ।ਮੀਟਿੰਗ ਵਿੱਚ ਜਥੇਬੰਦੀ ਦੇ ਜਿਲ੍ਹਾ ਜਨਰਲ ਸਕੱਤਰ ਮਨਜੀਤ ਕੌਰ ਤਰਸਿੱਕਾ, ਕੁਲਬੀਰ ਕੌਰ ਰਮਦਾਸ, ਵਿੱਤ ਸਕੱਤਰ ਬਲਜਿੰਦਰ ਕੌਰ ਵੇਰਕਾ, ਪ੍ਰੈਸ ਸਕੱਤਰ ਰਣਜੀਤ ਦੁਲਾਰੀ, ਮੀਤ ਪ੍ਰਧਾਨ ਅਰਸ਼ ਲੋਪੋਕੇ ਅਤੇ ਸੂਬਾਈ ਵਿੱਤ ਸਕੱਤਰ ਪਰਮਜੀਤ ਕੌਰ ਮਾਨ ਤੋਂ ਇਲਾਵਾ ਡੀ.ਐਮ.ਐਫ ਦੇ ਆਗੂ ਜਰਮਨਜੀਤ ਸਿੰਘ ਛੱਜਲਵੱਡੀ ਅਤੇ ਅਸ਼ਵਨੀ ਅਵੱਸਥੀ ਨੇ ਸ਼ਮੂਲੀਅਤ ਕੀਤੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …