ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਲੌਂਗੋਵਾਲ) – ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144
ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਉਨਾਂ ਕਿਹਾ ਹੈ ਕਿ ਪਤੰਗ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸਿੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ। ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।ਇਹ ਹੁਕਮ ਸਖਤੀ ਨਾਲ 12 ਫਰਵਰੀ 2023 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media