Monday, December 23, 2024

ਸਮਰਾਲਾ ’ਚ 17 ਦਸੰਬਰ ਨੂੰ ਮਨਾਇਆ ਜਾਵੇਗਾ ‘ਪੈਨਸ਼ਨਰਜ਼ ਦਿਵਸ’- ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਕਿਸੇ ਵੀ ਸਰਕਾਰੀ ਮੁਲਾਜਮ ਲਈ ਪੈਨਸ਼ਨ ਖੈਰਾਤ ਨਹੀਂ ਬਲਕਿ ਸੇਵਾ ਦੌਰਾਨ ਉਸਦੀ ਤਨਖਾਹ ਵਿੱਚੋਂ ਕੱਟਿਆ ਧੰਨ ਹੈ।ਇਸ ਲਈ ਸੇਵਾ ਮੁਕਤੀ ਉਪਰੰਤ ਪੈਨਸ਼ਨ ਲੈਣਾ, ਪੈਨਸ਼ਨਰ ਦਾ ਸੰਵਿਧਾਨਕ ਹੱਕ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਪੈ੍ਰਸ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ 17 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11:00 ਵਜੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ‘ਪੈਨਸ਼ਨਰਜ਼ ਦਿਵਸ’ ਮਨਾਇਆ ਜਾਵੇਗਾ।ਜਿਸ ਵਿੱਚ ਸਮਰਾਲਾ, ਖੰਨਾ, ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੇ ਪੈਨਸ਼ਨਰ ਅਤੇ ਫੈਮਲੀ ਪੈਨਸ਼ਨਰਜ਼ ਵਧ ਚੜ੍ਹ ਕੇ ਭਾਗ ਲੈਣਗੇ।ਸਮਾਗਮ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਲੋਈਆਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਸਮਰਾਲਾ ਹਲਕੇ ਦੇ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …