Thursday, May 29, 2025
Breaking News

ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 30 ਦਸੰਬਰ ਨੂੰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪੁੱਜਣ ਦੀ ਅਪੀਲ

ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 16 ਦਸੰਬਰ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਮਾਝਾ ਖੇਤਰ ਨਾਲ ਸਬੰਧਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 30 ਦਸੰਬਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਦੇ ਕਨਵੈਨਸ਼ਨ ਸੈਂਟਰ ਵਿਖੇ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਨ੍ਹਾਂ ਮਿਲਣੀਆਂ ਦੌਰਾਨ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ’ਚ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਨਾਲ ਸਬੰਧਤ ਉੱਚ ਅਧਿਕਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ।ਉਨ੍ਹਾਂ ਨੇ ਉਕਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਦੌਰਾਨ 30 ਦਸੰਬਰ ਨੂੰ ਅੰਮਿ੍ਰਤਸਰ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਉਥੇ ਮੌਕੇ ’ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇੇ ਅਤੇ ਜੇਕਰ ਕੋਈ ਚਾਹੇ ਤਾਂ ਈ ਸਰਵਿਸਜ਼ ਡਾਟ ਪੰਜਾਬ ਡਾਟ ਜੀ ਓ ਵੀ ਡਾਟ ਇੰਨ ’ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …