Wednesday, March 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਨਰਸਰੀ ਜਮਾਤ ਦਾ ਸਲਾਨਾ ਸਮਾਰੋਹ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਨਰਸਰੀ ਜਮਾਤਾਂ ਦਾ ਸਲਾਨਾ ਸਮਾਰੋਹ ਆਯੋਜਿਤ ਕੀਤਾ ਗਿਆ।ਜਸਪਾਲ ਸਿੰਘ ਐਡੀ: ਆਨਰੇਰੀ ਸਕੱਤਰ, ਸ਼੍ਰੀਮਤੀ ਸਤਵੰਤ ਕੌਰ, ਸ਼੍ਰੀਮਤੀ ਨਰਿੰਦਰ ਕੌਰ ਭੱਲਾ, ਡਾ: ਅਰਮਪਾਲੀ ਕੌਰ ਪ੍ਰਿੰਸੀਪਲ ਸਰਕਾਰੀ ਸੀ: ਸੈ: ਸਕੂਲ ਕਟੜਾ ਕਰਮ ਸਿੰਘ ਨੇ ਵਿਸ਼ੇਸ਼ ਮਹਿਮਾਨ ਅਤੇ ਸ਼੍ਰੀਮਤੀ ਹਰਲੀਨ ਕੌਰ ਨੇ ਖਾਸ ਮਹਿਮਾਨ ਵਜੋਂ ਹਾਜਰੀ ਭਰੀ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਰਬਿੰਦਰ ਸਿੰਘ ਭੱਲਾ ਮੈਂਬਰ ਇੰਚਾਰਜ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ।ਉਨ੍ਹਾਂ ਨੇ ਸਕੂਲ ਦੀਆਂ ਪ੍ਰਗਤੀ ਰਿਪੋਰਟ ਪੜ ਕੇ ਮਾਪਿਆਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।
ਪ੍ਰੋਗਰਾਮ ਦਾ ਆਰੰਭ ਛੋਟੇ ਛੋਟੇ ਬੱਚਿਆਂ ਦੁਆਰਾ ਸਿੱਖੀ ਬਾਣੇ ਵਿੱਚ ਤਿਆਰ ਹੋ ਕੇ ਸ਼ਬਦ ਗਾਇਨ ਨਾਲ ਹੋਇਆ।ਉਪਰੰਤ ਨੰਨੇ-ਮੁੰਨੇ ਬੱਚਿਆਂ ਵਲੋਂ ਸੁਆਗਤੀ ਗੀਤ ਅਤੇ ਨਾਚ ਪੇਸ਼ ਕੀਤਾ ਗਿਆ।ਬੱਚਿਆਂ ਨੇ ਰੰਗ-ਬਿਰੰਗੀਆਂ ਪੋਸ਼ਾਕਾਂ ਪਹਿਣ ਕੇ ਬਹੁਤ ਉਤਸ਼ਾਹ ਨਾਲ ਨਾਚ ਵਿੱਚ ਭਾਗ ਲਿਆ।ਫੈਂਸੀ ਡਰੈਸ ਵਿੱਚ ਪਿਆਰੇ-ਪਿਆਰੇ ਬੱਚਿਆਂ ਨੇ ਕੇਕ, ਗੁਗਲ ਬਾਬਾ, ਪ੍ਰੈਸ਼ਰ ਕੁੱਕਰ ਅਤੇ ਸਪਾਈਡਰਮੈਨ ਬਣ ਕੇ ਸਭ ਦਾ ਮਨ ਮੋਹ ਲਿਆ।ਪੱਛਮੀ ਡਾਂਸ ਪੇਸ਼ ਕਰਕੇ ਬੱਚਿਆਂ ਨੇ ਸਾਰੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।ਪ੍ਰੋਗਰਾਮ ਵਿੱਚ ਸ਼ਾਮਲ ਵਿਸ਼ੇਸ਼ ਮਹਿਮਾਨਾਂ ਅਤੇ ਖਾਸ ਮਹਿਮਾਨਾਂ ਨੇ ਬੱਚਿਆਂ ਦੇ ਇਸ ਉਪਰਾਲੇ ਦੀ ਖੂਬ ਸ਼ਲਾਘਾ ਕੀਤੀ।ਪ੍ਰੋਗਰਾਮ ਦੌਰਾਨ ਸ੍ਰ. ਜਸਪਾਲ ਸਿੰਘ ਐਡੀ: ਆਨਰੇਰੀ ਸੱਕਤਰ, ਸ਼੍ਰੀਮਤੀ ਸਤਵੰਤ ਕੌਰ, ਸ਼੍ਰੀਮਤੀ ਨਰਿੰਦਰ ਕੌਰ ਭੱਲਾ, ਡਾ: ਅਰਮਪਾਲੀ ਕੌਰ ਪ੍ਰਿੰਸੀਪਲ ਸਰਕਾਰੀ ਸੀ: ਸੈ: ਸਕੂਲ ਕਟੜਾ ਕਰਮ ਸਿੰਘ ਅਤੇ ਸ਼੍ਰੀਮਤੀ ਹਰਲੀਨ ਕੌਰ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।ਨਰਸਰੀ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ ਅਤੇ ਸ਼੍ਰੀਮਤੀ ਮਨਵਿੰਦਰ ਕੌਰ ਭੁੱਲਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਅਧਿਆਪਕਾਂ ਅਤੇ ਬੱਚਿਆਂ ਦੀ ਮਿਹਨਤ ਦੀ ਖੂਬ ਸ਼ਲਾਘਾ ਕੀਤੀ।

 

 

 

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …