Friday, March 13, 2026

ਖ਼ਾਲਸਾ ਕਾਲਜ ਵੂਮੈਨ ਵਲੋਂ ‘ਰੂ-ਬ-ਰੂ’ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ‘ਏਕਮ ਸਾਹਿਤ ਮੰਚ’ ਦੇ ਸਹਿਯੋਗ ਨਾਲ ਵਿਸ਼ੇਸ਼ ‘ਰੂ-ਬ-ਰੂ’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ’ਚ ਬਹੁਪੱਖੀ ਸ਼ਖ਼ਸੀਅਤ ਤੇ ਉਘੇ ਸਮਾਜ ਸੇਵੀ ਸੁੱਖੀ ਬਾਠ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦੇ ਆਰੰਭ ’ਚ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਪੌਦੇ ਭੇਟ ਕਰਕੇ ਮਹਿਮਾਨਾਂ ਦਾ ਸਵਾਗਤ ਕੀਤਾ।
ਬਾਠ ਨੇ ਆਪਣੇ ਨਿੱਜੀ ਜੀਵਨ ਦੇ ਸਫ਼ਰ ਤੋਂ ਗੱਲ ਆਰੰਭ ਕਰਦਿਆਂ, ਪਰਵਾਸ ਧਾਰਨ ਕਰਨ ਉਪਰੰਤ ਦਰਪੇਸ਼ ਚੁਣੌਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣੀ ਭਾਵਨਾਤਮਕ ਸਾਂਝ ਦਾ ਜ਼ਿਕਰ ਕਰਦਿਆਂ ਆਪਣੀ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਹਿੱਤ ਸਥਾਪਿਤ ਕੀਤੇ ‘ਪੰਜਾਬ ਭਵਨ ਸਰੀ’ ਵਲੋਂ ਸਮੇ-ਸਮੇਂ ਕੀਤੀਆਂ ਜਾਣ ਵਾਲੀਆਂ ਕਾਰਗੁਜ਼ਾਰੀਆਂ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ।ਨਾਲ ਹੀ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੀ ਬੋਲੀ, ਸੱਭਿਆਚਾਰ ਤੇ ਵਿਰਸੇ ਨਾਲ ਜੁੜੇ ਰਹਿ ਕੇ ਤਰੱਕੀ ਦੀਆਂ ਸਿਖਰਾਂ ਤੱਕ ਪਹੁੰਚਣ ਅਤੇ ਤਰੱਕੀ ਦੀਆਂ ਰਾਹਾਂ ’ਚ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਖਿੜੇ ਮੱਥੇ ਸਰ ਕਰਨ ਦੀ ਪ੍ਰੇਰਣਾ ਦਿੱਤੀ।
ਪ੍ਰੋਗਰਾਮ ’ਚ ਪਹੁੰਚੇ ਹੋਏ ਏਕਮ ਸਾਹਿਤ ਮੰਚ ਦੇ ਪ੍ਰਧਾਨ ਤੇ ਏਕਮ ਸਾਹਿਤਕ ਮੈਗਜ਼ੀਨ ਦੇ ਸੰਪਾਦਕ ਅਰਤਿੰਦਰ ਸੰਧੂ ਨੇ ਪੰਜਾਬੀ ਵਿਭਾਗ ਦੀ ਸੁਯੋਗ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਪੰਜਾਬੀ ਸਾਹਿਤ ਦੀ ਪ੍ਰਫੁਲਤਾ ਲਈ ਵਿਦਿਆਰਥਣਾਂ ਨੂੰ ਰਚਨਾਕਾਰੀ ਵੱਲ ਵਧਣ ਲਈ ਉਤਸ਼ਾਹਿਤ ਕੀਤਾ।ਪ੍ਰੋਗਰਾਮ ਦੇ ਅਖ਼ੀਰ ’ਚ ਪੰਜਾਬੀ ਵਿਭਾਗ ਮੁੱਖੀ ਪ੍ਰੋ. ਰਵਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।ਮੰਚ ਸੰਚਾਲਨ ਡਾ. ਬਲਜੀਤ ਕੌਰ ਰਿਆੜ ਨੇ ਕੀਤਾ।
ਇਸ ਮੌਕੇ ਰਾਜਖੁਸ਼ਵੰਤ ਸਿੰਘ ਸੰਧੂ, ਡਾ. ਜਸਵਿੰਦਰ ਸਿੰਘ, ਡਾ. ਰੰਜਨਦੀਪ ਕੌਰ, ਪ੍ਰੋ. ਸਮਨਦੀਪ ਕੌਰ ਤੇ ਪੰਜਾਬੀ ਵਿਭਾਗ ਦੇ ਸਮੂਹ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥਣਾਂ ਵੀ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …