Friday, September 25, 2026

ਸਬ-ਡਵੀਜ਼ਨ ਸਾਂਝ ਕੇਂਦਰ ਪੱਛਮੀ ਵਲੋਂ ਸੈਮੀਨਾਰ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਸਿਟੀ ਇੰਸਪੈਕਟਰ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਸਬ-ਡਵੀਜ਼ਨ ਸਾਂਝ ਕੇਂਦਰ ਪੱਛਮੀ ਵਲੋ ਔਰਤਾਂ, ਬੱਚਿਆਂ, ਬਜ਼ੁਰਗਾਂ ਬਾਰੇ ਜ਼ੁਰਮ ਦੀ ਰੋਕਥਾਮ ਸੰਬੰਧੀ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਪੁਤਲੀਘਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਸੀਨੀਅਰ ਕਾਂਸਟੇਬਲ ਗੁਰਮੁੱਖ ਸਿੰਘ, ਸੀਨੀਅਰ ਕਾਂਸਟੇਬਲ ਰਾਜਵੰਤ ਕੋਰ ਅਤੇ ਸੀਨੀਅਰ ਕਾਂਸਟੇਬਲ ਨੇਹਾ ਭਾਰਤੀ ਪੀ.ਪੀ.ਐਮ.ਐਮ ਨੇ ਭਾਗ ਲਿਆ ਗਿਆ।ਸੈਮੀਨਾਰ ਵਿੱਚ ਸ਼ਾਮਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹੈਲਪ ਲਾਈਨ ਨੰਬਰ-112, 181 ਬਾਰੇ ਜਾਣਕਾਰੀ ਦਿੱਤੀ ਗਈ ਤੇ ਸ਼ਕਤੀ ਐਪ ਬਾਰੇ ਦੱਸਿਆ ਗਿਆ।
ਇਸ ਮੌਕੇ 200-250 ਵਿਦਿਆਰਥੀਆਂ ਅਤੇ ਸਕੂਲ ਪ੍ਰਿੰਸੀਪਲ ਗੁਲਸ਼ਣ ਕੋਰ, ਵਾਇਸ ਪ੍ਰਿੰਸੀਪਲ ਰਿੰਪੀ ਅਤੇ ਸਾਰੇ ਅਧਿਆਪਕ ਮੌਜ਼ੂਦ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …