ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਚਾਰ ਸ਼ਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਦੇ
ਸਹਿਯੋਗ ਨਾਲ ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ “ਅੱਖਾਂ ਦਾ ਮੁਫਤ ਆਈ ਚੈਕਅੱਪ ਅਤੇ ਓਪਰੇਸ਼ਨ ਕੈਂਪ” ਲਾਈਨ ਡਾਕਟਰ ਪਰਮਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਗੁਰਦੁਆਰਾ ਮਹਿਲ ਮੁਬਾਰਕ ਧੂਰੀ ਰੋਡ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਵਿੱਚ ਲਾਇਨ ਡਾਕਟਰ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਗੁਰਦੁਆਰਾ ਸਾਹਿਬ ਵਿਖੇ 270 ਵਿਅਕਤੀਆਂ ਦੀਆਂ ਅੱਖਾਂ ਦਾ ਚੈਕਅਪ ਕੀਤਾ ਅਤੇ ਸਭ ਨੂੰ ਮੁਫਤ ਦਵਾਈਆਂ ਵੰਡੀਆਂ ਗਈਆਂ ਅਤੇ ਡਾਕਟਰ ਪਰਮਜੀਤ ਆਈ ਕੇਅਰ ਸੈੰਟਰ ਨਾਨਕਿਆਣਾ ਰੋਡ ਸੰਗਰੂਰ ਵਿਖੇ 76 ਲੋੜਬੰਦ ਵਿਅਕਤੀਆਂ ਦੇ ਮੁਫਤ ਲੈੰਜ਼ ਪਾਏ ਗਏ।ਪ੍ਰਾਜੈਕਟ ਚੇਅਰਪਰਸਨ ਲਾਇਨ ਜਸਪਾਲ ਸਿੰਘ ਰਤਨ ਅਤੇ ਕੋ-ਪ੍ਰੋਜੈਕਟ ਚੇਅਰਮੈਨ ਲਾਇਨ ਇੰਜ: ਵੀ.ਕੇ ਦੀਵਾਨ ਨੇ ਇਸ ਪ੍ਰੋਜੈਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਵਲੋਂ ਕੈਂਪ ਲਈ ਯੋਗ ਪ੍ਰਬੰਧ ਕੀਤੇ ਗਏ ਅਤੇ ਆਏ ਮਰੀਜ਼ਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।
ਸੀਨੀਅਰ ਮੈਂਬਰ ਲਾਇਨ ਲਾਇਨ ਡਾਕਟਰ ਪ੍ਰਿਤਪਾਲ ਸਿੰਘ ਅਤੇ ਲਾਇਨ ਵਿਨੋਦ ਮਘਾਨ ਨੇ ਬੋਲਦਿਆਂ ਦੱਸਿਆ ਕਿ ਇਸ ਤਰ੍ਹਾਂ ਸਮਾਜ ਸੇਵਾ ਦੇ ਕਈ ਪ੍ਰਾਜੈਕਟ ਕਲੱਬ ਵਲੋਂ ਲਾਈਨ ਮੈਂਬਰਾਂ ਦੇ ਸਹਿਯੋਗ ਨਾਲ ਚਲਾਏ ਜਾਂਦੇ ਹਨ ਜਿਵੇਂ ਕਿ ਕਲੱਬ ਵਲੋਂ ਸਾਰਾ ਸਾਲ ਹੀ ਹਰ ਮਹੀਨੇ ਇੱਕ ਦਿਨ ਜਰੂਰਤਮੰਦਾਂ ਨੂੰ ਭੋਜਨ ਤੇ ਫਲ ਵੀ ਵੰਡੇ ਜਾਂਦੇ ਹਨ।ਅਪਰੇਸ਼ਨ ਹੋਣ ਵਾਲੇ ਸਾਰੇ ਮਰੀਜ਼ਾਂ ਦਾ ਮੁਫਤ ਸ਼ੂਗਰ ਚੈਕਅੱਪ ਸ਼ਰਮਾ ਡਾਇਗਨੋਸਟਿੱਕ ਲੈਬਾਰਟਰੀ ਸੰਗਰੂਰ ਵਲੋਂ ਕੀਤਾ ਗਿਆ।
ਇਸ ਸਮੇਂ ਲਾਇਨ ਜਗਦੀਸ਼ ਬਾਂਸਲ, ਲਾਇਨ ਇੰਜ: ਨਰੇਸ਼ ਸਿੰਗਲਾ, ਲਾਇਨ ਅਮ੍ਰਿਤ ਗਰਗ, ਲਾਇਨ ਜਸਪਾਲ ਸਿੰਘ ਰਾਣਾ, ਲਾਇਨ ਐਨ.ਡੀ ਸਿੰਗਲਾ, ਲਾਇਨ ਜਗਨ ਨਾਥ ਗੋਇਲ, ਲਾਇਨ ਪਵਨ ਕਾਂਸਲ ਲਾਇਨ, ਇੰਜ.ਐਸ.ਐਸ ਭੱਠਲ ਜਨਰਲ ਸੈਕਟਰੀ ਲਾਇਨ ਅਸ਼ੋਕ ਗੋਇਲ ਜੈਡ.ਸੀ ਅਤੇ ਲਾਇਨ ਮੁਕੇਸ਼ ਸ਼ਰਮਾ ਆਰ.ਸੀ ਵੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media