ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰ੍ਰੀਤ ਕੌਰ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ
ਗਿਆ, ਜਿਸ ਦੌਰਾਨ ਉਨ੍ਹਾਂ ਜੇਲ੍ਹ ਦੀਆਂ ਬੈਰਕਾਂ, ਜੇਲ੍ਹ ਰਸੋਈ (ਲੰਗਰ ਘਰ), ਜੇਲ੍ਹ ਹਸਪਤਾਲ, ਕਾਨੂੰਨੀ ਸਹਾਇਤਾ ਕਲੀਨਿਕ ਅਤੇ ਵੀਡੀਓ ਕਾਨਫਰੰਸ ਰੂਮ ਦਾ ਨਿਰੀਖਣ ਕੀਤਾ ਗਿਆ।
ਦੌਰੇ ਦੌਰਾਨ ਸ੍ਰੀ ਆਸ਼ੀਸ਼ ਸਾਲਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅੰਮਿ੍ਰਤਸਰ ਅਤੇ ਸ. ਪੁਸ਼ਪਿੰਦਰ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਉਨਾਂ ਨਾਲ ਪੁੱਜੇ ਹੋਏ ਸਨ।ਜੇਲ੍ਹ ਦੌਰੇ ਦੌਰਾਨ ਜੇਲ੍ਹ ਸੁਪਰਡੈਂਟ ਸੁਰਿੰਦਰ ਸਿੰਘ ਵੀ ਮੌਕੇ ’ਤੇ ਮੌਜ਼ੂਦ ਰਹੇ।ਮਾਣਯੋਗ ਸੈਸ਼ਨ ਜੱਜ ਨੇ ਰਸੋਈ ਦੀ ਵੀ ਜਾਂਚ ਕੀਤੀ, ਜਿਥੇ ਸੁਣਵਾਈ ਅਧੀਨ ਕੈਦੀਆਂ ਲਈ ਖਾਣਾ ਪਕਾਇਆ ਜਾ ਰਿਹਾ ਹੈ।ਮੁੱਢਲੀ ਜਾਂਚ ਇਹ ਤਸੱਲੀਬਖਸ਼ ਪਾਇਆ ਗਿਆ।ਦੱਸਣਯੋਗ ਹੈ ਕਿ ਸੈਸ਼ਨ ਜੱਜ ਨੇ ਜੇਲ ਦੇ ਅਹਾਤੇ ਵਿਚ ਇਸ ਸਬੰਧੀ ਸਪੀਕਰ ‘ਤੇ ਐਲਾਨ ਕੀਤਾ ਗਿਆ ਕਿ ਜੇਕਰ ਕੋਈ ਕੈਦੀ ਆਪਣੀ ਸ਼ਿਕਾਇਤ ਦੱਸਣਾ ਚਾਹੁੰਦਾ ਹੈ ਤਾਂ ਉਹ ਆ ਕੇ ਦੱਸ ਸਕਦਾ ਹੈ।ਕੈਦੀਆਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਸਹਾਇਤਾ ਸੇਵਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ, ਜਿਸ ਵਿੱਚ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਪੀੜਤ ਮੁਆਵਜ਼ਾ ਸਕੀਮਾਂ, ਪੈਰਾ ਲੀਗਲ ਵਲੰਟੀਅਰ ਸੇਵਾਵਾਂ, ਕਾਨੂੰਨੀ ਸਹਾਇਤਾ ਕਲੀਨਿਕ ਆਦਿ ਬਾਰੇ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਜੇਲ੍ਹ ਦੇ ਕੈਦੀਆਂ ਨੂ ਦੱਸਿਆ ਗਿਆ ਕਿ ਇਸ ਕਿ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਇੱਕ ਲੀਗਲ ਏਡ ਕਲੀਨਿਕ ਸਥਾਪਿਤ ਕੀਤਾ ਗਿਆ ਹੈ, ਜਿਥੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਸਿੱਖਿਅਤ ਪੈਰਾ ਲੀਗਲ ਵਲੰਟੀਅਰ ਤਾਇਨਾਤ ਕੀਤੇ ਗਏ ਹਨ, ਉਹ ਆਪਣੇ ਕੇਸ ਨਾਲ ਸਬੰਧਤ ਕਿਸੇ ਵੀ ਪੁਛਗਿੱਛ ਲਈ ਉਥੇ ਜਾ ਸਕਦੇ ਹਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media