Tuesday, August 4, 2026

ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੇਗਾ ਰੁਜ਼ਗਾਰ ਮੇਲਾ 21 ਦਸਬੰਰ ਨੂੰ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 21 ਦਸੰਬਰ 2022 ਨੂੰ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਮਹਾਰਾਜਾ ਰਣਜੀਤ ਸਿੰਘ ਭਵਨ ਵਿਖੇ ਮੇਗਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੇਗਾ ਰੋਜ਼ਗਾਰ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਲਗਭਗ 24 ਮਸ਼ਹੂਰ ਕੰਪਨੀਆਂ ਭਾਗ ਲੈਣਗੀਆਂ ਅਤੇ ਉਨਾਂ ਵਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ 12ਵੀਂ /ਆਈ.ਟੀ.ਆਈ ਡਿਪਲੋਮਾ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਭਾਗ ਲੈ ਸਕਦੇ ਹਨ।ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵਲੋਂ ਡਾਟਾ ਐਂਟਰੀ ਅਪਰੇਟਰ, ਆਈ.ਟੀ, ਨੈਟਵਰਕਿੰਗ/ਸਾਫਟਵੇਅਰ ਇੰਜ਼ੀਨੀਅਰਿੰਗ, ਸੇਲਜ਼, ਮਾਰਕੀਟਿੰਗ, ਇੰਸ਼ੋਰੈਂਸ ਅਤੇ ਬੈਕਿੰਗ ਖੇਤਰ ਨਾਲ ਸਬੰਧਿਤ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।ਭਾਗ ਲੈਣ ਦੇ ਚਾਹਵਾਨ ਉਮੀਦਵਾਰ 21 ਦਸਬੰਰ 2022 ਨੂੰ ਮਹਾਰਾਜਾ ਰਣਜੀਤ ਸਿੰਘ ਭਵਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੇਰੇ 09.30 ਤੋਂ 02.00 ਵਜੇ ਤੱਕ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …