ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਕੌਮੀ ਜੈਵਿਕ ਅਤੇ ਕੁਦਰਤੀ ਖੇਤੀ ਕੇਂਦਰ ਗਾਜੀਆਬਾਦ ਅਤੇ ਕਿ੍ਰਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਵਲੋਂ ਇੱਕ ਦਿਨਾ ਕਿਸਾਨ ਸਿਖਲਾਈ ਅਤੇ ਵੱਖ-ਵੱਖ ਤਰ੍ਹਾਂ ਦੇ ਜੈਵਿਕ ਖੇਤੀ ਵਿੱਚ ਵਰਤੇ ਜਾਣ ਵਾਲੇ ਸੰਸਾਧਨ ਬਣਾਉਣ ਦਾ ਪ੍ਰਦਰਸ਼ਨੀ ਕੈਂਪ ਲਗਾਇਆ ਗਿਆ।ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਜੈਵਿਕ ਅਤੇ ਕੁਦਰਤੀ ਖੇਤੀ ਤੋਂ ਹੋਣ ਵਾਲੇ ਫਾਇਦੇ ਬਾਰੇ ਦੱਸਿਆ ਅਤੇ ਕੁਦਰਤੀ ਖੇਤੀ ਅਪਨਾਉਣ ‘ਤੇ ਜ਼ੋਰ ਦਿੱਤਾ।
ਡਾ. ਰਮਿੰਦਰ ਕੌਰ ਨੇ ਫਸਲਾਂ ਵਿੱਚ ਬਿਨ੍ਹਾਂ ਜ਼ਹਿਰ ਪਾਏ ਨਦੀਨਾਂ ਦੀ ਰੋਕਥਾਮ ਕਰਨ ਬਾਰੇ ਜਾਣਕਾਰੀ ਦਿੱਤੀ। ਡਾ. ਆਸਥਾ ਨੇ ਬਿਨਾਂ ਜ਼ਹਿਰਾਂ ਦੀ ਵਰਤੋਂ ਕੀਤੇ ਕੀੜੇ ਮਕੌੜੇ ਅਤੇ ਬਿਮਾਰੀਆਂ ਤੋਂ ਬਚਾਉ ਦੇ ਢੰਗ ਸਾਂਝੇ ਕੀਤੇ।ਕੌਮੀ ਜੈਵਿਕ ਅਤੇ ਕੁਦਰਤੀ ਖੇਤੀ ਕੇਂਦਰ ਗਾਜ਼ੀਆਬਾਦ ਦੇ ਸਹਾਇਕ ਨਿਰਦੇਸ਼ਕ ਡਾ. ਅਨਿਲ ਕੁਮਾਰ ਸ਼ੁਕਲਾ ਨੇ ਜੈਵਿਕ ਖੇਤੀ ਦੇ ਤਰੀਕਿਆ ਦਾ ਪ੍ਰਦਰਸ਼ਨ ਕੀਤਾ।ਡਾ. ਅਜੇ ਕੁਮਾਰ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।ਪ੍ਰੋਜੈਕਟ ਡਾਇਰੈਕਟਰ ਆਤਮਾ ਸ਼ੁਖਚੈਨ ਸਿੰਘ, ਹਰਨੇਕ ਸਿੰਘ ਅਤੇ ਆਰ.ਜੀ.ਆਰ ਸੈਲ ਫੀਲਡ ਸਟਾਫ ਨੇ ਵੀ ਇਸ ਕੈਂਪ ਵਿੱਚ ਸ਼ਮੂਲੀਅਤ ਕੀਤੀ।
ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਗੁਰਦੇਵ ਸਿੰਘ ਸਮੇਤ 50 ਕਿਸਾਨਾਂ ਨੇ ਇਸ ਕੈਂਪ ਦਾ ਲਾਭ ਉਠਾਇਆ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …