
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਅੱਜ ਦੇਰ ਸ਼ਾਮ ਮੈਡੀਕਲ ਕਾਲਜ (ਈ.ਐਨ.ਟੀ) ਹਸਪਤਾਲ ਵਿਖੇ ਅੱਖਾਂ ਦੀ ਰੋਸ਼ਨੀ ਗਵਾ ਚੁੱਕੇ ਮਰੀਜਾਂ ਦਾ ਹਾਲ ਪੁੱਛਣ ਲਈ ਪਹੁੰਚੇ ਅਤੇ ਉਨਾਂ ਨਾਲ ਗੱਲਬਾਤ ਕੀਤੀ। ਸ. ਬਾਦਲ ਨੇ ਉਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਇਸ ਮੋਕੇ ਸ. ਬਾਦਲ ਨੇ ਕਿਹਾ ਕਿ ਅੱਖਾਂ ਦੀ ਰੋਸ਼ਨੀ ਗਵਾ ਚੁੱਕੇ ਮਰੀਜਾਂ ਨੂੰ ਉਮਰ ਭਰ ਪੰਜਾਬ ਸਰਕਾਰ ਵਲੋ 2000 ਰੁਪਏ ਪ੍ਰਤੀ ਪੈਨਸ਼ਨ ਦਿੱਤੀ ਜਾਵੇਗੀ। ਇਸ ਸਮੇ ਹਸਪਤਾਲ ਵਿਖੇ 19 ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਮੋਕੇ ਸ. ਬਿਕਰਮ ਸਿੰਘ ਮਜੀਠੀਆ ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ, ਸ. ਵਿਰਸਾ ਸਿੰਘ ਵਲਟੋਹਾ ਮੁੱਖ ਸੰਸਦੀ ਪੰਜਾਬ ਤੇ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੀ ਮੋਜੁਦ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media