ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਰਾਸ਼ਟਰੀ ਮੁਲਾਂਕਣ
ਅਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਏ++ ਗ੍ਰੇਡ ਵਿੱਚ 3.85 ਸੀ.ਜੀ.ਪੀ.ਏ ਹਾਸਲ ਕਰਨ ‘ਤੇ ਵਧਾਈ ਦਿੱਤੀ ਹੈ।ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੀ ਇਸ ਉਦੇਸ਼ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।
ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਹ ਅੰਕ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਸਟੇਟ/ਕੇਂਦਰੀ/ਪ੍ਰਾਈਵੇਟ ਯੂਨੀਵਰਸਿਟੀ ਹੈ।ਇਹ ਮੁਲਾਂਕਣ ਕੰਮਕਾਜ ਅਤੇ ਸੰਗਠਨਾਤਮਕ ਫੋਕਸ ਦੇ ਅਧਾਰ ’ਤੇ ਵੱਖ-ਵੱਖ ਮੁੱਖ ਪਹਿਲੂਆਂ ਤਹਿਤ ਸੱਤ ਮਾਪਦੰਡਾਂ ’ਤੇ ਅਧਾਰਿਤ ਹੈ।ਇਨ੍ਹਾਂ ਮਾਪਦੰਡਾਂ ਵਿੱਚ ਸਿਲੇਬਸ ਦੇ ਪਹਿਲੂ, ਅਧਿਆਪਨ-ਸਿਖਲਾਈ ਅਤੇ ਮੁਲਾਂਕਣ, ਖੋਜ਼, ਨਵੀਨਤਾਵਾਂ ਅਤੇ ਵਿਸਥਾਰ; ਬੁਨਿਆਦੀ ਢਾਂਚਾ ਅਤੇ ਸਿਖਲਾਈ ਸਰੋਤ; ਵਿਦਿਆਰਥੀ ਸਹਿਯੋਗ ਅਤੇ ਤਰੱਕੀ; ਸ਼ਾਸ਼ਨ, ਲੀਡਰਸ਼ਿਪ ਅਤੇ ਪ੍ਰਬੰਧਨ; ਸੰਸਥਾਗਤ ਕਦਰਾਂ-ਕੀਮਤਾਂ ਅਤੇ ਬਿਹਤਰ ਅਭਿਆਸ ਸ਼ਾਮਲ ਹਨ।ਨਿੱਜ਼ਰ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਵਾਇਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਤੋਂ ਇਲਾਵਾ ਟੀਚਿੰਗ, ਰਿਸਰਚ ਫੈਲੋ, ਨਾਨ-ਟੀਚਿੰਗ ਅਤੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media