ਭੀਖੀ, 24 ਦਸੰਬਰ (ਕਮਲ ਜ਼ਿੰਦਲ) – ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ।ਸਾਰੇ ਵਿਦਿਆਰਥੀ ਸਿਰ ‘ਤੇ ਸੋਹਣੀਆਂ ਦਸਤਾਰਾਂ ਸਜ਼ਾ ਕੇ ਸਕੂਲ ਵਿੱਚ ਆਏ।ਸਮਾਰੋਹ ਦੌਰਾਨ ਸਿੱਖ ਧਰਮ ਬਾਰੇ ਜਾਣਕਾਰੀ ਦਿੰਦਾ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਸ਼ਬਦ ਕੀਰਤਨ ਕਰਵਾਇਆ ਗਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹਫਤੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਦੇ ਬੱਚਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਬਾਰੇ ਵਾਰਾਂ ਗਾਈਆਂ, ਜਦਕਿ ਸਕੂਲ ਮੈਨੇਜਮੈਂਟ ਵਲੋਂ ਬੱਚਿਆਂ ਨੂੰ ਠੰਡੇ ਬੁਰਜ਼ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਵਿਦਿਆਰਥੀਆਂ ਵਲੋਂ ਲੋੜਵੰਦਾਂ ਨੂੰ ਗਰਮ ਕੱਪੜੇ ਵੰਡੇ ਗਏ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …