Sunday, July 27, 2025
Breaking News

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੰਡੀਆਂ ਸੁਨਾਮ ਦੇ ਯੂਥ ਕਲੱਬਾਂ ਨੂੰ ਖੇਡ ਕਿੱਟਾਂ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਖੇਡ ਮੁਕਾਬਲਿਆਂ ਨੇ ਪੰਜਾਬ ਦੇ ਮਿਹਨਤੀ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ।
ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ ਸੁਨਾਮ ਹਲਕੇ ਦੇ ਯੂਥ ਕਲੱਬਾਂ ਨੂੰ ਵਾਲੀਬਾਲ ਅਤੇ ਕ੍ਰਿਕਟ ਦੀਆਂ 17 ਖੇਡ ਕਿੱਟਾਂ ਦੀ ਵੰਡ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤਿ ਆਧੁਨਿਕ ਖੇਡ ਢਾਂਚਾ ਅਤੇ ਤਕਨੀਕੀ ਸਿਖਲਾਈ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਖਿਡਾਰੀਆਂ ਨੂੰ ਭਵਿੱਖ ਦੇ ਸੁਨਹਿਰੀ ਪੰਨਿਆਂ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਲਈ ਸਖ਼ਤ ਮਿਹਨਤ ਤੇ ਲਗਨ ਨਾਲ ਅਭਿਆਸ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਖੇਡਾਂ ਜ਼ਰੀਏ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ, ਕਿਉਂਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ।
ਇਸ ਮੌਕੇ ਬਲਾਕ ਪ੍ਰਧਾਨ ਮਨੀ ਸਰਾਓ, ਮੁਕਸ਼ ਜੁਨੇਜਾ, ਮਨਪ੍ਰੀਤ ਬਾਂਸਲ ਮੌਜ਼ੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …