ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਜਿਲ੍ਹਾ ਭਲਾਈ ਅਫਸਰ ਸੰਗਰੂਰ ਡਾ. ਇੰਦਰਜੀਤ ਸਿੰਗਲਾ ਨੂੰ ਉਸ ਸਮੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਕਮਲਾ ਦੇਵੀ (ਪਤਨੀ ਸ੍ਰੀ ਕੌਰ ਸੈਨ ਸਿੰਗਲਾ) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜ਼ੇ।ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਗਰੁੜ ਪੁਰਾਣ ਜੀ ਦੀ ਕਥਾ ਦੇ ਭੋਗ ਮਿਤੀ 27 ਦਸੰਬਰ ਨੂੰ ਮੰਦਿਰ ਸ੍ਰੀ ਮਹਾਂਕਾਲੀ ਦੇਵੀ (ਸ਼ਕਤੀ ਭਵਨ) ਪਟਿਆਲਾ ਗੇਟ ਸੰਗਰੂਰ ਵਿਖੇ ਦੁਪਹਿਰ 1.00 ਵਜੇ ਪਾਏ ਜਾਣਗੇ।
ਇਸ ਸੋਗ ਦੀ ਘੜੀ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ, ਲਹਿਰਾਗਾਗਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ, ਐਡਵੋਕੇਟ ਗੋਰਵ ਗੋਇਲ ਜਿਲ੍ਹਾ ਪ੍ਰਧਾਨ ਅਗਰਵਾਲ ਸਭਾ ਯੂਥ, ਚੇਅਰਮੈਨ ਅਮਰਜੀਤ ਸਿੰਘ ਟੀਟੂ ਸੰਗਰੂਰ, ਸਰਕਾਰੀ ਡਰਾਇਵਰ ਯੂਨੀਅਨ ਸੰਗਰੂਰ ਦੇ ਪ੍ਰਧਾਨ ਸਤਨਾਮ ਸਿੰਘ ਬਡਰੁੱਖਾਂ, ਹਰਮੇਲ ਸਿੰਘ, ਦਰਸ਼ਨ ਸਿੰਘ, ਅਤੇ ਪ੍ਰੈਸ ਸਕੱਤਰ ਬੋਬੀ ਬਲਜਿੰਦਰ ਸਿੰਘ ਪ੍ਰਦੀਪ ਕੁਮਾਰ ਸਿੰਗਲਾ, ਕਲਰਕ ਮਾਲਵਿੰਦਰ ਸਿੰਘ, ਦਲਜੀਤ ਸਿੰਘ ਜਖੇਪਲ, ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ, ਗਾਇਕ ਸ਼ਿੰਗਾਰਾ ਚਹਿਲ ਸੰਗਰੂਰ, ਮੰਚ ਸੰਚਾਲਕ ਕੁਲਵੰਤ ਉਪਲੀ ਸੰਗਰੂਰ ਅਤੇ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਅਤੇ ਸਰਕਾਰੀ ਹਸਪਤਾਲ ਸੰਗਰੂਰ ਦੇ ਸਟਾਫ ਵਲੋਂ ਇੰਦਰਜੀਤ ਸਿੰਗਲਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਆਦੇਸ਼
ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ …