ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤ ਮਾਤਾ ਦੇ ਸਪੂਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਵਸ ਅਤੇ ਭਾਜਪਾ
ਜਿਲ੍ਹਾ ਸੰਗਰੂਰ-2 ਦੇ ਰਿਸ਼ੀਪਾਲ ਖੇਰਾ ਨੂੰ ਦੂਜੀ ਵਾਰ ਪ੍ਰਧਾਨ ਬਣਾਏ ਜਾਣ ‘ਤੇ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਜਿਲ੍ਹਾ ਸੰਗਰੂਰ-2 ਦੀ ਪ੍ਰਧਾਨ ਸੀਮਾ ਰਾਣੀ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਨੇ ਖੁਸ਼ੀ ਮਨਾਈ ਤੇ ਲੱਡੂ ਵੰਡੇ ਗਏ।ਭਾਜਪਾ ਰਾਸ਼ਟਰੀ ਪ੍ਰੀਸ਼ਦ ਦੇ ਮੈਂਬਰ ਪ੍ਰੇਮ ਗੁਗਨਾਨੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਸ ਸਮੇਂ ਜਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ-2 ਮੰਜੂ ਗਰਗ, ਕਮਲੇਸ਼ ਚਾਵਲਾ, ਮੀਤ ਸ਼ਰਮਾ, ਨੀਲਮ ਰਾਣੀ, ਸੰਜੂ ਸ਼ਰਮਾ, ਰਾਜੂ ਸ਼ਰਮਾ, ਸੁਖਵਿੰਦਰ ਕੌਰ, ਰਵਿੰਦਰ ਕੌਰ, ਸੋਨੀ ਹਾਂਡਾ, ਹਰਪ੍ਰੀਤ ਹੈਪੀ, ਰਾਜੂ ਸ਼ਰਮਾ, ਪਵਨ ਛਾਹੜੀਆ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media