ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖ਼ਾਲਸਾ
ਕਾਲਜ ਵਲੋਂ ਕਰਵਾਏ ਵਿਗਿਆਨ ਮੇਲੇ ’ਚ ਭਾਗ ਲਿਆ।ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਨਿਰੁਧ ਸ਼ਰਮਾ ਅਤੇ ਸਿਮਰਨਪ੍ਰੀਤ ਨੇ ਸਵੈ ਆਟੋਮੇਸ਼ਨ ’ਤੇ ਕੰਮ ਕਰਨ ਵਾਲਾ ਮਾਡਲ ਪੇਸ਼ ਕਰਕੇ ਕੰਸੋਲੇਸ਼ਨ ਇਨਾਮ ਜਿਤਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਮਾਡਲ ਪੇਸ਼ਕਾਰੀ ਲਈ 60 ਭਾਗੀਦਾਰ ਸਨ।ਇਸ ਤੋਂ ਇਲਾਵਾ 10ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਵੀ ਭਾਸ਼ਣ ਮੁਕਾਬਲੇ ’ਚ ਕੰਸੋਲੇਸ਼ਨ ਇਨਾਮ ਜਿੱਤਿਆ।ਵਿਦਿਆਰਥਣ ਲਵਲੀਨ ਕੌਰ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਭਾਗ ਲੈਣ ਦਾ ਸਰਟੀਫਿਕੇਟ ਪ੍ਰਾਪਤ ਕੀਤਾ।ਉਨ੍ਹਾਂ ਨੇ ਇਸ ਮੌਕੇ ਸਕੂਲ ਅਧਿਆਪਕਾਂ ਦੀ ਸ਼ਲਾਘਾ ਕੀਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media