ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਅੱਜ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ
ਵੱਡੀ ਗਿਣਤੀ ‘ਚ ਮਾਪੇ ਅਤੇ ਵਿਦਿਆਰਥੀ ਸ਼ਮਲ ਹੋਏ।ਸਰਪੰਚ ਕੁਲਦੀਪ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਬਲਜੀਤ ਬੱਲੀ ਨੇ ਸਾਰਿਆਂ ਨੂੰ ‘ਜੀ ਆਇਆਂ’ ਕਿਹਾ ਅਤੇ ਸਕੂਲ ਦੀਆਂ ਪ੍ਰਾਪਤੀਆਂ ਦੱਸੀਆਂ।ਮੈਡਮ ਪਰਵੀਨ ਕੌਰ ਨੇ ਭਵਿੱਖ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ, ਮਾਪਿਆਂ ਨੂੰ ਹਰ ਘਰ ਅੰਦਰ ਇੱਕ ਰੀਡਿੰਗ ਕਾਰਨਰ ਬਣਾਉਣ ਲਈ ਪ੍ਰੇਰਿਆ।ਅਧਿਆਪਕ ਸੁਰਿੰਦਰ ਸਿੰਘ ਨੇ ਮਾਪਿਆਂ ਨਾਲ਼ ਉਹਨਾਂ ਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ।ਸਕੂਲ ਵੈਲਫੇਅਰ ਐਸੋਸੀਏਸ਼ਨ ਦੇ ਖਜ਼ਾਨਚੀ ਜਗਪਾਲ ਸਿੰਘ ਨੇ ਲੋਕਾਂ ਨੂੰ ਸਕੂਲ ਨਾਲ਼ ਜੁੜਨ ਅਤੇ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਪ੍ਰੇਰਿਆ।ਜਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਅਮਨਦੀਪ ਸਿੰਘ ਸਾਹੋਕੇ ਨੇ ਸਕੂਲ ਨੂੰ ਹਰ ਬਣਦਾ ਯੋਗਦਾਨ ਦੇਣ ਦਾ ਭਰੋਸਾ ਦਿਵਾਇਆ।ਸਮੂਹ ਮਾਪਿਆਂ ਨੇ ਜਿਥੇ ਅਧਿਆਪਕਾਂ ਨਾਲ਼ ਆਪਣੇ ਬੱਚਿਆਂ ਦੀ ਪੜ੍ਹਾਈ ਸਬੰਧੀ ਵਿਚਾਰ ਚਰਚਾ ਕੀਤੀ, ਉਥੇ ਹੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਤੋਂ ਵੀ ਇੱਕ ਦੂਜੇ ਨੂੰ ਜਾਣੂ ਕਰਵਾਇਆ।
ਇਸ ਮੌਕੇ ਪੰਚਾਇਤ ਤੋਂ ਇਲਾਵਾ ਸਾਬਕਾ ਸਰਪੰਚ ਗੁਰਚਰਨ ਸਿੰਘ, ਗੁਰਮੀਤ ਸਿੰਘ ਕੁੱਬੇ, ਬਲਿਹਾਰ ਸਿੰਘ ਅਤੇ ਅਧਿਆਪਕਾਂ ਚੋ ਸੁਖਪਾਲ ਸਿੰਘ, ਪਰਦੀਪ ਸਿੰਘ, ਕਰਮਜੀਤ ਕੌਰ, ਸਤਪਾਲ ਕੌਰ, ਰਣਜੀਤ ਕੌਰ, ਸੁਮਨ ਗੋਇਲ, ਸੁਮਨਦੀਪ, ਰਮਨਪ੍ਰੀਤ ਕੌਰ ਆਦਿ ਹਾਜ਼ਰ ਸਨ।ਪ੍ਰੈਸ ਨਾਲ਼ ਜਾਣਕਾਰੀ ਮੈਡਮ ਰੇਨੂੰ ਸਿੰਗਲਾ ਨੇ ਸਾਂਝੀ ਕੀਤੀ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media