ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਵਲੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਚੁਪਹਿਰਾ ਜਪੁ ਤਪੁ ਸਮਾਗਮ ਕਰਵਾਇਆ ਗਿਆ।ਸਮਾਗਮ ਦੀ ਅਰੰਭਤਾ ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ , ਚੌਪਈ ਸਾਹਿਬ, ਅਤੇ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਕਰਕੇ ਲਗਵਾਈ।ਉਪਰੰਤ ਭਾਈ ਗੁਰਚਰਨ ਸਿੰਘ ਕਥਾ ਵਾਚਕ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਬਖਸ਼ੀਸ਼ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਜੋੜਿਆ ਅਤੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਦੀਆਂ ਵਿਦਿਆਰਥਣਾਂ ਅੰਸ਼ਲੀਨ ਕੌਰ ਅਤੇ ਐਸ਼ਲੀਨ ਕੌਰ ਨੇ `ਜਫ਼ਰਨਾਮਾ` ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਈ ਅਮਨਦੀਪ ਸਿੰਘ ਜੀ ਨੇ ਇਕੱਤਰ ਹੋਇਆ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਪ੍ਰਸੰਗ ਸੁਣਾ ਕੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ।ਭਾਈ ਸਾਹਿਬ ਨੇ ਸੰਗਤਾਂ ਨੂੰ ਅਕਾਲ ਪੁਰਖ ਦੇ ਨਾਮ ਸਿਮਰਨ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਸੇਧ ਲੈਣ ਦੀ ਸਿੱਖਿਆ ਦਿੱਤੀ।
ਸਮਾਗਮ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸਟੇਜ਼ ਸੈਕਟਰੀ ਦੀ ਸੇਵਾ ਭਾਈ ਵਰਿਆਮ ਸਿੰਘ ਨੇ ਬਾਖੂਬੀ ਨਿਭਾਈ।ਇਸ ਨਾਲ ਸਾਹਿਬਜ਼ਾਦਿਆਂ ਦੀਆਂ ਖੁਸ਼ੀਆਂ ਲੈਣ ਵਾਸਤੇ ਬਾਬਾ ਦੀਪ ਸਿੰਘ ਹੈਲਥ ਕੇਅਰ ਚੈਰੀਟੇਬਲ ਹਸਪਤਾਲ ਵਿਖੇ ਫ਼ਰੀ ਮੈਡੀਕਲ ਕੈਂਪ ਵੀ ਲਗਾਇਆ।ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਮਰੀਜਾਂ ਦਾ ਚੈਕਅੱਪ ਕੀਤਾ ਗਿਆ।ਕੈਂਪ ਦੌਰਾਨ ਮਰੀਜ਼ਾਂ ਦੇ ਫ਼੍ਰੀ ਦਵਾਈਆਂ ਅਤੇ ਖੂਨ ਦੇ ਟੈਸਟ ਕੀਤੇ ਗਏ।ਭਾਈ ਅਮਨਦੀਪ ਸਿੰਘ ਨੇ ਦੱਸਿਆ ਕਿ 31 ਦਸੰਬਰ ਦਿਨ ਸ਼ਨੀਵਾਰ ਨੂੰ ਰਾਤ 9 ਵਜੇ ਤੋਂ ਸਵੇਰੇ 4 ਵਜੇ ਤੱਕ `ਨਵਾਂ ਸਾਲ ਗੁਰੂ ਦੇ ਨਾਲ` ਤੇ ਮਹਾਨ ਰੈਣ ਸਬਾਈ ਕੀਰਤਨ ਦਰਬਾਰ ਬੀਬੀ ਕੋਲਾ ਜੀ ਭਲਾਈ ਕੇਂਦਰ ਤਰਨਤਾਰਨ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਸਿੱਖ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ, ਸਿੰਘ ਸਾਹਿਬਾਨ, ਸੰਤ ਮਹਾਂਪੁਰਖ ਪਹੁੰਚ ਰਹੇ ਹਨ।ਸਾਰੀਆਂ ਸੰਗਤਾਂ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਇਸ ਮੌਕੇ ਭਾਈ ਅਮਤੇਸ਼ਵਰ ਸਿੰਘ, ਗੁਰਪ੍ਰੀਤ ਸਿੰਘ ਮੀਡੀਆ ਇੰਚਾਰਜ਼, ਭਾਈ ਮਨਮੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਨਵਨੀਤ ਸਿੰਘ ਆਦਿ ਹਾਜ਼ਰ ਸਨ ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …