ਅੰਮ੍ਰਿਤਸਰ, 29 (ਸੁਖਬੀਰ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ ਤੇਰਾ ਹੀ ਤੇਰਾ ਮੈਡੀਕੋਜ਼ ਸੈਕਟਰ 32-ਸੀ ਚੰਡੀਗੜ੍ਹ ਵਿਖੇ ਸਟਾਫ਼ ਅਤੇ ਗਾਹਕਾਂ ਨੂੰ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇਣ ਲਈ ਪੁੱਜੇ।ਡੀ.ਪੀ ਸਿੰਘ ਚਾਵਲਾ ਸਾਬਕਾ ਸੀ.ਈ.ਓ ਗੁਰਦੁਆਰਾ ਬੋਰਡ ਸ੍ਰੀ ਹਜ਼ੂਰ ਸਾਹਿਬ ਅਤੇ ਇੰਚਾਰਜ਼ ਤੇਰਾ ਹੀ ਤੇਰਾ ਮੈਡੀਕੋਜ਼ ਨੇ ਦੱਸਿਆ ਕਿ ਤੇਰਾ ਹੀ ਤੇਰਾ ਮੈਡੀਕੋਜ਼਼ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗ੍ਰਾਹਕਾਂ ਨੂੰ ਭਾਰੀ ਛੋਟ ‘ਤੇ ਦਵਾਈ ਦਿੱਤੀ ਗਈ ਅਤੇ ਕੌਫੀ ਦਾ ਲੰਗਰ ਵੀ ਲਗਾਇਆ ਗਿਆ।
ਇਸ ਮੌਕੇ ਐਚ.ਐਸ ਸਭਰਵਾਲ ਜਨਰਲ ਸਕੱਤਰ, ਡੀ.ਪੀ ਸਿੰਘ ਚਾਵਲਾ, ਅਮਰਜੀਤ ਸਿੰਘ ਸਲਾਹਕਾਰ, ਇੰਦਰਪਾਲ ਸਿੰਘ ਸੱਭਰਵਾਲ ਸਾਬਕਾ ਇੰਜੀਨੀਅਰ ਦਿੱਲੀ ਬਿਜਲੀ ਬੋਰਡ, ਬਲਦੇਵ ਰਾਜ ਖੁਰਾਣਾ, ਹਰਵਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਸ਼ਿਮਲਾ ਵਾਲਿਆਂ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …