Tuesday, February 24, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਛੀਨਾ ਨੇ ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 30 ਦਸਬੰਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਇੰਸਟੀਚਿਊਟ ਆਫ਼ ਗੁਰਮਤਿ ਸਟੱਡੀਜ਼ ਦੇ ਵਿਦਿਆਰਥੀਆਂ ਵੱਲੋਂ ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’, ਮਿੱਤਰੁ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ਅਤੇ ‘ਬੋਲੋ ਸੌ ਨਿਹਾਲ, ਸਤਿ ਸ੍ਰੀ ਅਕਾਲ’ ਆਦਿ ਗੁਰ ਜਸ ਗਾਇਨ ਕਰਕੇ ਆਈ ਹੋਈ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਨੇ ਕਲਗੀਧਰ ਪਿਤਾ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆ ਕਿਹਾ ਕਿ ਗੁਰੂ ਸਾਹਿਬ ਜੀ ਵਲੋਂ ਦੇਸ਼ ਕੌਮ, ਮਜ਼ਲੂਮਾਂ ਦੀ ਰੱਖਿਆ ਅਤੇ ਧਰਮ ਖਾਤਿਰ ਦਿੱਤੀ ਗਈ ਕੁਰਬਾਨੀ ਅਭੁੱਲ ਹੈ।ਉਨ੍ਹਾਂ ਕਿਹਾ ਦਸਮ ਪਿਤਾ ਜੀ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ।ਛੀਨਾ ਨੇ ਕਿਹਾ ਕਿ ਸਾਨੰੂ ਸਾਰਿਆਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਅਪਨਾਉਂਦਿਆਂ ਉਨ੍ਹਾਂ ਦੁਆਰਾ ਵਿਖਾਏ ਗਏ ਸੱਚੇ ਮਾਰਗ ’ਤੇ ਚੱਲਦਿਆਂ ਦੇਸ਼, ਕੌਮ ਅਤੇ ਕਮਜ਼ੋਰਾਂ ਦੀ ਸਹਾਇਤਾ ਲਈ ਹਮੇਸ਼ਾਂ ਤਤਪਰ ਰਹਿਣਾ ਚਾਹੀਦਾ ਹੈ।
ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਛੀਨਾ ਨੇ ਖ਼ਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿ੍ਰੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿ੍ਰੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿ੍ਰੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿ੍ਰੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿ੍ਰੰਸੀਪਲ ਡਾ. ਅਮਨਪ੍ਰੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਪ੍ਰਿ੍ਰੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿ੍ਰੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿ੍ਰੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿ੍ਰੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿ੍ਰੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਕੌਂਸਲ ਦੇ ਅੰਡਰ ਸੈਕਟਰੀ ਡੀ.ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …