Sunday, June 15, 2025
Breaking News

ਖ਼ਾਲਸਾ ਕਾਲਜ ਨਰਸਿੰਗ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਦਸਬੰਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਾਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ‘ਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।ਉਪਰੰਤ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਅਤੇ ਸ਼ਬਦ ਗਾਇਨ ਕੀਤੇ ਗਏ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।ਲੈਕਚਰਾਰ ਅਨੁਕਿਰਨਜੀਤ ਕੌਰ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …