ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ
ਨਰਿੰਦਰ ਮੋਦੀ ਦੀ ਮਾਤਾ ਹੀਰਾ ਬੇਨ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ। ਐਡਵੋਕੇਟ ਧਾਮੀ ਨੇ ਨਰਿੰਦਰ ਮੋਦੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ।ਉਨ੍ਹਾਂ ਕਿਹਾ ਕਿ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media