ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਭਾਜਪਾ ਅੰਮ੍ਰਿਤਸਰ ਸ਼ਹਿਰੀ ਜਿਲ੍ਹਾ ਪ੍ਰਧਾਨ ਦਾ ਅਹੁੱਦਾ ਸੰਭਾਲਣ ਤੋਂ ਬਾਅਦ ਭਾਜਪਾ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ
ਸੰਧੂ ਨੇ ਮੰਦਰ ਸ਼ਿਵਾਲਾ ਬਾਗ ਭਾਈਆਂ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ।ਸ਼ਿਵਾਲਾ ਬਾਗ ਭਾਈਆਂ ਟਰੱਸਟ ਦੇ ਅਹੁੱਦੇਦਾਰ ਬਲਦੇਵ ਰਾਜ ਬੱਗਾ ਅਤੇ ਰੋਹਿਤ ਪਾਂਡੇ ਨੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ।ਬੱਗਾ ਨੇ ਕਿਹਾ ਕਿ ਹਰਵਿੰਦਰ ਸਿੰਘ ਸੰਧੂ ਇੱਕ ਸੁਲਝੇ ਹੋਏ ਅਤੇ ਜ਼ਮੀਨ ਨਾਲ ਜੁੜੇ ਹੋਏ ਵਰਕਰ ਹਨ।ਸੰਧੂ ਨੇ ਰਾਜਨੀਤੀ ਵਿੱਚ ਆਪਣਾ ਸਫ਼ਰ ਇੱਕ ਵਰਕਰ ਵਜੋਂ ਸ਼ੁਰੂ ਕੀਤਾ ਸੀ ਅਤੇ ਅੱਜ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਬਣ ਚੁੱਕੇ ਹਨ।ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਵਰਕਰਾਂ ਅਤੇ ਗੁਰੂ ਨਗਰੀ ਦੀਆਂ ਮੁਸ਼ਕਿਲਾਂ ਦੀ ਆਵਾਜ਼ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਨਾਂ ਤੱਕ ਪਹੁੰਚਾਉਣਗੇ। Daily Online News portal www.punjabpost.in
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media