ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਹਰਭਜਨ ਸਿੰਘ ਈ.ਟੀ.ਓ ਨੇ ਪਿੰਡਾਂ ‘ਚ ਕੀਤੇ ਜਾ ਰਹੇ ਵਿਕਾਸ
ਕਾਰਜ਼ਾਂ ਦੀ ਲੜੀ ਨੂੰ ਹੋਰ ਅੱਗੇ ਤੋਰਦੇ ਹੋਏ ਅੱਜ ਇੱਥੇ ਪਿੰਡ ਬੁੱਟਰ ਕਲਾਂ ਵਿਖੇ ਨਵੇਂ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨੂੰ ਹੋਰ ਮਿਆਰੀ ਸਿਹਤ ਸੇਵਾਵਾਂ ਨਵੇਂ ਸਾਲ ਦੇ ਤੋਹਫੇ ਵਜੋਂ ਦਿੰਦੇ ਹੋਏ ਇਥੇ ਬਣੇ ਮੁੱਢਲੇ ਸਿਹਤ ਕੇਂਦਰ ਦਾ ਨਵੀਨੀਕਰਨ ਕਰਦੇ ਹੋਏ ਆਮ ਆਦਮੀ ਕਲੀਨਿਕ ਬਣਾਏ ਜਾਣ ਦਾ ਨੀਂਹ ਪੱਥਰ ਰੱਖਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਦੇ ਬਹਾਰਵਾਰ ਰਹਿੰਦੇ ਲੋਕਾਂ ਨੂੰ ਗੰਦੇ ਪਾਣੀ ਦੇ ਨਿਕਾਸ ‘ਚ ਆ ਰਹੀ ਵੱਡੀ ਮੁਸ਼ਕਿਲ ਨੁੰ ਦੇਖਦੇ ਹੋਏ ਪੀ.ਡਬਲ-ਯੂ.ਡੀ ਮਹਿਕਮੇ ਵਲੋਂ ਸੜਕ ਦੇ ਨਾਲ ਨਾਲ ਤਕਰੀਬਨ 1.5 ਕਿਲੋਮੀਟਰ ਦਾ ਵੱਡਾ ਨਾਲਾ ਬਣਾਉਣ ਤੇ ਐਲੀਮੈਂਟਰੀ ਸਕੂਲ ਦੀ ਖਸਤਾ ਹਾਲਤ ਹੋ ਚੁੱਕੀ ਇਮਾਰਤ ਨੂੰ ਐਜ਼ੂਕੇਸ਼ਨ ਮਹਿਕਮੇ ਵਲੋਂ ਮੁੜ ਉਸਾਰੇ ਜਾਣ ਦੇ ਕਾਰਜ਼ ਨੂੰ ਵੀ ਹਰੀ ਝੰਡੀ ਦਿੱਤੀ।ਉਨਾਂ ਇਸ ਉਪਰੰਤ ਕਿਹਾ ਕਿ ਜੰਡਿਆਲਾ ਗੁਰੁ ਉਨ੍ਹਾਂ ਦਾ ਆਪਣਾ ਹਲਕਾ ਹੈ ਤੇ ਉਹ ਇਥੋਂ ਦੇ ਵਿਕਾਸ ਕਾਰਜ਼ ਬਿੰਨ੍ਹਾਂ ਕਿਸੇ ਭੇਦਭਾਵ ਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਹਿਲ ਦੇ ਆਧਾਰ ‘ਤੇ ਪੂਰੇ ਕਰਨਗੇ, ਜਿਸ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ੳੇੁਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰ ਸਿਹਤ ਸੇਵਾਵਾਂ ਦਾ ਮਿਆਰ ੳੇੁਚਾ ਚੁੱਕਣ ਲਈ ਪੂਰੀ ਤਰ੍ਹਾਂ ਪਾਬੰਦ ਹੈ ਤੇ ਆਪਣੇ ਕੀਤੇ ਹਰ ਵਾਅਦੇ ਨੂੰ ਇੰਨ-ਬਿੰਨ੍ਹ ਪੂਰਾ ਕਰੇਗੀ।
ਇਸ ਮੌਕੇ ਸੀਨੀਅਰ ਡਾ. ਗੁਰਵਿੰਦਰ ਸਿੰਘ ਖੱਬੇਰਾਜਪੂਤਾਂ, ਹਲਕਾ ਵਪਾਰ ਮੰਡਲ ਪ੍ਰਧਾਨ ਅਜੈ ਗਾਂਧੀ, ਆੜ੍ਹਤੀ ਐਸ਼ੋਸ਼ੀਏਸ਼ਨ ਦਾਣਾ ਮੰਡੀ ਦੇ ਪ੍ਰਧਾਨ ਤੇ ਸੀਨੀਅਰ ਯੂਥ ਆਗੂ ਸੁਖਦੇਵ ਸਿੰਘ ਬੁੱਟਰ ਪ੍ਰਧਾਨ, ਐਕਸੀਅਨ ਇੰਦਰਜੀਤ ਸਿੰਘ ਤੇ ਐਸ.ਡੀ.ਓ ਦਵਿੰਦਰਪਾਲ ਸਿੰਘ (ਪੀ.ਡਬਲ-ਯੂ.ਡੀ), ਡਾ. ਤ੍ਰਿਸ਼ੀ ਸ਼ਰਮਾ, ਸਰਬਜੀਤ ਸਿੰਘ ਪੇਰੋਸ਼ਾਹ, ਜਸਕਰਨ ਸਿੰਘ ਸੰਧੂ ਤੋਂ ਇਲਾਵਾ ਹਰਪ੍ਰੀਤ ਸਿੰਘ ਬੁੱਟਰ, ਪ੍ਰਗਟ ਸਿੰਘ ਬੱਲ, ਦਲਜੀਤ ਸਿੰਘ ਬਾਬਾ, ਅਮਰਜੀਤ ਸਿੰਘ, ਬਲਜੀਤ ਸਿੰਘ, ਤਰਸੇਮ ਸਿੰਘ, ਹਿੰਮਤ ਪਰਮਵੀਰ ਸਿੰਘ, ਗੁਰਮੀਤ ਸਿੰਘ, ਦਲਜੀਤ ਸਿੰਘ ਮੈਂਬਰ, ਸੱਜਣ ਸਿੰਘ, ਜਸਪਾਲ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਜਗਤਾਰ ਸਿੰਘ, ਡਾ. ਅਵਤਾਰ ਸਿੰਘ, ਸ਼ੀਤਲ ਸਿੰਘ, ਮੱਖਣ ਸਿੰਘ, ਸੁਲੱਖਣ ਸਿੰਘ, ਸੁਵਿੰਦਰ ਸਿੰਘ, ਕੁਲਦੀਪ ਸਿੰਘ ਜਤਿੰਦਰਪਾਲ ਸਿੰਘ, ਦਇਆ ਸਿੰਘ, ਦਵਿੰਦਰ ਸਿੰਘ ਆਦਿ ਵੀ ਮੌਜ਼ੂਦ ਸਨ।
Daily Online News Portal www.punjabpost.in
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media