ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਸਕੂਲਾਂ ਵਿੱਚ 8 ਜਨਵਰੀ ਤੱਕ ਸਰਦੀ ਅਤੇ ਧੁੰਦ ਕਾਰਨ ਛੁੱਟੀਆਂ
ਕਰਨ ਦੇ ਬਾਵਜ਼ੂਦ ਅੰਮ੍ਰਿਤਸਰ ਜਿਲ੍ਹੇ ਦੇ ਕੁੱਝ ਪ੍ਰਾਈਵੇਟ ਸਕੂਲਾਂ ‘ਚ ਕਲਾਸਾਂ ਲੱਗਣ ਦੀ ਸੂਚਨਾ ਤੇ ਆਧਾਰ ‘ਤੇ ਡੀ.ਈ.ਓ ਸੈਕੰਡਰੀ ਜੁਗਰਾਜ ਸਿੰਘ ਅਤੇ ਡੀ.ਈ.ਓ. ਐਲੀਮੈਂਟਰੀ ਰਾਜੇਸ਼ ਕੁਮਾਰ ਵਲੋਂ ਟੀਮਾਂ ਬਣਾ ਕੇ ਸਕੂਲਾਂ ਦੀ ਜਾਂਚ ਕੀਤੀ ਗਈ।ਉਨਾਂ ਕਿਹਾ ਕਿ ਸਰਕਾਰ ਵਲੋਂ ਇਹ ਛੁੱਟੀਆਂ ਬੱਚਿਆਂ ਦੀ ਸੁਰੱਖਿਆ ਦੇ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ ਹਨ।ਸੋ ਕੋਈ ਵੀ ਸਕੂਲ ਮੈਨੇਜਮੈਂਟ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ ਨਾ ਕਰੇ।ਉਨਾਂ ਕਿਹਾ ਕਿ ਜਿਹੜਾ ਵੀ ਸਕੂਲ ਇਨਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Daily Online News Portal www.punjabpost.in
Check Also
ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ
ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …
Punjab Post Daily Online Newspaper & Print Media