ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦਾ ਜਾਇਜ਼ਾ ਲਿਆ ਅਤੇ ਬੀ.ਆਰ.ਟੀ.ਐਸ
ਤੇ ਰੀਜ਼ਨਲ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਰੀਜ਼ਨਲ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਉਹ ਅਪਣੇ ਦਫਤਰ ਵਿੱਚ ਕਿਸੇ ਵੀ ਏਜੰਟ ਨੂੰ ਆਉਣ ਨਾ ਦੇਣ।ਓੁਨ੍ਹਾਂ ਬੀ.ਆਰ.ਟੀ.ਐਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੀ.ਆਰ.ਟੀ.ਐਸ ਦੀ ਜਿਥੇ ਜਿਥੇ ਗਰਿਲ ਟੁੱਟੀ ਹੋਈ ਹੈ, ਉਥੇ ਨਵੀਆਂ ਗਰਿਲਾਂ ਲਗਾਇਆਂ ਜਾਣ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਬੀ.ਆਰ.ਟੀ.ਐਸ ਦੇ ਡਰਾਇਵਰ ਨੂੰ ਵੀ ਹਦਾਇਤ ਕੀਤੀ ਕਿ ਉਹ ਬੱਸਾਂ ਨੂੰ ਹੌਲੀ ਗਤੀ ਵਿੱਚ ਚਲਾਉਣ ਤਾਂ ਜੋ ਧੁੰਦ ਕਾਰਨ ਕੋਈ ਦੁਰਘਟਨਾਵਾਂ ਨਾ ਹੋ ਸਕਣ।ਇਸ ਮੌਕੇ ਅੰਕੜਾ ਸਲਾਹਕਾਰ ਚਰਨਜੀਤ ਸਿੰਘ ਅਤੇ ਜ਼ਿਲ੍ਹਾ ਯੋਜਨਾ ਅਫ਼ਸਰ ਸੰਦੀਪ ਸ਼ਰਮਾ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media