ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਲੇਡੀ ਕੇਅਰ ਟੈਕਨੀਕਲ ਐਜੂਕੇਸ਼ਨ ਸੁਸਾਇਟੀ (ਰਜਿ.) ਅਤੇ ਏਕਨੂਰ ਸੇਵਾ ਟਰੱਸਟ ਵੱਲੋਂ ਮਾਈ ਭਾਗੋ ਬਹੁ
ਤਕਨੀਕੀ ਕਾਲਜ ਦੇ ਸਹਿਯੋਗ ਦੇ ਨਾਲ ਆਰ.ਆਈ.ਜੀ ਸਕੀਮ ਤਹਿਤ ਬਿਊਟੀ ਪਾਰਲਰ ਦਾ ਕੋਰਸ ਪੂਰਾ ਹੋਣ ਉਪਰੰਤ ਸਿੱਖਅਤ ਲੜਕੀਆਂ ਨੂੰ ਸਰਟੀਫਿਕੇਟ ਭੇਂਟ ਕੀਤੇ।ਜਿਸ ਵਿੱਚ ਭਾਜਪਾ ਸ਼ਹਿਰੀ ਦੇ ਪ੍ਰਧਾਨ ਡਾ. ਹਰਵਿੰਦਰ ਸਿੰਘ ਸੰਧੂ, ਭਾਜਪਾ ਦੇ ਹਲਕਾ ਉੱਤਰੀ ਦੇ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ, ਏ.ਸੀ.ਪੀ ਰੀਡਰ ਕੰਵਲਜੀਤ ਸਿੰਘ, ਵੁਮੈਨ ਹੈਲਪ ਡੈਸਕ ਪੰਜਾਬ ਪੁਲਿਸ ਮਹਿਲਾ ਮਿੱਤਰ ‘ਤੋਂ ਅਧਿਕਾਰੀ ਮੈਡਮ ਮਨਦੀਪ ਕੌਰ, ਕਰਮਜੀਤ ਕੌਰ, ਰਮਨਦੀਪ ਕੌਰ, ਹਰਪ੍ਰੀਤ ਸਿੰਘ, ਲਵਲੀਨ ਵੜੈਚ ਹਾਜ਼ਰ ਰਹੇ।
ਹਰਵਿੰਦਰ ਸਿੰਘ ਸੰਧੂ ਅਤੇ ਸੁਖਮਿੰਦਰ ਸਿੰਘ ਪਿੰਟੂ ਨੇ ਸਰਟੀਫਿਕੇਟ ਪ੍ਰਾਪਤ ਕਰਨ ਵਾਲੀਆ ਲੜਕੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਿਖਿਆ ਹਾਸਲ ਕਰਕੇ ਲੜਲੀ ਆਪਣਾ ਕਾਰੋਬਾਰ ਸ਼ੁਰੂ ਕਰ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲ ਸਕਦੀ ਹੈ।
ਪ੍ਰੋਗਰਾਮ ਦੌਰਾਨ ਸੰਸਥਾ ਦੇ ਅਹੁੱਦੇਦਾਰ ਅਤੇ ਸੂਫੀ ਗਾਇਕ ਸ਼ੈਲੀ ਸਿੰਘ, ਕੇ.ਐਸ ਕੰਮਾ, ਅਸ਼ਵਨੀ ਸ਼ਰਮਾ ਨੇ ਸਿੱਖਿਆਦਾਇਕ ਅਤੇ ਧੀਆਂ ਨਾਲ ਸਬੰਧਤ ਗੀਤ ਗਾਏ।ਸੰਸਥਾ ਦੇ ਪ੍ਰਮੁੱਖ ਅਰਵਿੰਦਰ ਵੜੈਚ, ਡਾ. ਨਰਿੰਦਰ ਚਾਵਲਾ ਤੇ ਰਮੇਸ਼ ਚੋਪੜਾ ਨੇ ਕਿਹਾ ਕਿ ਸੰਸਥਾ ਵਲੋਂ ਖੂਨਦਾਨ ਅਤੇ ਮੈਡੀਕਲ ਕੈਂਪ ਆਦਿ ਲਗਾਏ ਜਾਂਦੇ ਹਨ।ਲੜਕੀਆਂ ਲਈ ਸਿਲਾਈ ਅਤੇ ਬਿਊਟੀ ਪਾਰਲਰ ਸੈਂਟਰ ਚਲਾਏ ਜਾ ਰਹੇ ਹਨ।
ਇਸ ਮੌਕੇ ਦਲਜੀਤ ਸ਼ਰਮਾ, ਰਜੇਸ਼ ਸਿੰਘ ਜੌੜਾ, ਯਸ਼ ਕੁਮਾਰ, ਹਰਮਿੰਦਰ ਸਿੰਘ ਉਪਲ, ਸੰਜੇ ਭਰਾਨੀ, ਪਵਿੱਤਰਜੋਤ ਵੜੈਚ ਵੀ ਮੌਜ਼ੂਦ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media