ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਲ ਇੰਡੀਆ ਜ਼ੋਨ ਇੰਟਰ-
ਯੂਨੀਵਰਸਿਟੀ ਤਾਇਵਾਂਡੋ (ਲੜਕੀਆਂ) ਚੈਂਪੀਅਨਸ਼ਿਪ ਅੱਜ ਸ਼ੁਰੂ ਹੋਈ ਜਿਸ ਵਿਚ ਦੇਸ਼ ਦੀਆਂ ਵੱਖ-ਵੱਖ 200 ਦੇ ਲਗਪਗ ਯੂਨੀਵਰਸਿਟੀਆਂ ਤੋਂ ਇਕ ਹਜ਼ਾਰ ਵਿਦਿਆਰਥੀ ਖਿਡਾਰਨਾਂ ਭਾਗ ਲੈ ਰਹੀਆਂ ਹਨ।ਅੱਜ ਇਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ 49-53, 53-57 ਅਤੇ +73 ਕਿਲੋਗ੍ਰਾਮ ਦੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।
ਖੇਡ ਵਿਭਾਗ ਦੇ ਇੰਚਾਰਜ਼ ਡਾ. ਕੰਵਰ ਮਨਦੀਪ ਸਿੰਘ ਨੇ ਦੱਸਿਆ ਕਿ 10 ਜਨਵਰੀ ਨੂੰ 46-49, 57-62 ਕਿਲੋਗ੍ਰਾਮ, ਪੌਮਸੇ ਇੰਡੀਵਿ. ਅਤੇ ਪੌਮਸੇ ਟੀਮ ਦੇ ਮੁਕਾਬਲੇ ਹੋਣੇਗੇ ਜਦੋਂਕਿ 11 ਜਨਵਰੀ ਨੂੰ ਅੰਡਰ 46, 67-73 ਕਿਲੋਗ੍ਰਾਮ ਅਤੇ ਮਿਕਸ ਪੇਅਰ ਦੇ ਮੁਕਾਬਲਿਆਂ ਤੋਂ ਇਲਾਵਾ 12 ਜਨਵਰੀ ਨੂੰ 62-67 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਈਕਵਾਂਡੋ (ਲੜਕੀਆਂ) ਚੈਂਪੀਅਨਸ਼ਿਪ 12 ਜਨਵਰੀ ਨੂੰ ਸਮਾਪਤ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਲਈ ਸਾਰੇ ਪ੍ਰਬੰਧ ਬਹੁਤ ਚੰਗੀ ਤਰ੍ਹਾਂ ਨਾਲ ਕੀਤੇ ਗਏ ਹਨ ਅਤੇ ਕਿਸੇ ਵੀ ਖਿਡਾਰੀ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media