ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ) – ਮੰਦਰ ਸ੍ਰੀ ਸ਼ਿਵ ਕੁਟੀਆ ਕਮੇਟੀ ਵਲੋਂ ਸ੍ਰੀ ਰਮਾਇਣ ਜੀ ਦੇ ਪਾਵਨ ਪਾਠ ਕਰਵਾਏ ਗਏ।ਸ਼ਹਿਰ ਦੀਆਂ ਸਾਰੀਆਂ
ਧਾਰਮਿਕ ਸੰਸਥਾਵਾਂ ਨੇ ਇਸ ਸ਼ੁਭ ਦਿਹਾੜੇ ‘ਤੇ ਪਹੁੰਚ ਕੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਉਪਰੰਤ ਸੰਗਤਾਂ ਲਈ ਲੰਗਰ ਵਰਤਾਇਆ ਗਿਆ।ਮੰਦਰ ਕਮੇਟੀ ਵੱਲੋਂ ੇਆਇਆ ਸਾਰੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸੁਨਾਮ ਇੰਚਾਰਜ਼ ਬਾਬੂ ਰਾਜਿੰਦਰ ਦੀਪਾ, ਡਾ. ਅਸ਼ਵਨੀ ਸ਼ਰਮਾ, ਅਸ਼ੋਕ ਸ਼ਰਮਾ, ਦੁਰਗੇਸ਼ ਕੁਮਾਰ ਵੀਟਾ, ਭੂਸ਼ਣ ਸ਼ਰਮਾ, ਟਿੱਕਾ ਸ਼ਰਮਾ, ਪ੍ਰੇਮ ਸ਼ਰਮਾ, ਜੈ ਦੇਵ ਸ਼ਰਮਾ, ਸੋਨੂੰ ਸ਼ਰਮਾ, ਜਗਸੀਰ ਪੁਰੀ, ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਲਵਾ ਕੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media