Saturday, August 15, 2026

11 ਜਨਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 11 ਜਨਵਰੀ 2023 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਪੇ-ਟੀਐਮ, ਐਨ.ਆਈ.ਆਈ.ਟੀ, ਕਰੇਟੀਵੀਟੀ ਬੈਸਟ ਟੈਕਨਾਲੋਜੀ ਅਤੇ ਏਜਾਈਲ ਹਰਬਲ ਭਾਗ ਲੈਣਗੀਆਂ।ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਫੀਲਡ ਸੇਲਜ਼ ਐਕਜ਼ਕਿਊਟਿਵ, ਰਿਲੇਸ਼ਨਸਿਪ ਮੈਨੇਜਰ, ਡਿਲਿਵਰੀ ਬੁਆਏ, ਮੈਨੇਜਰ, ਅਸਿਸਟੈਂਟ ਮੈਨੇਜਰ ਅਤੇ ਵੈਲਨੈੱਸ ਅਡਵਾਈਜ਼ਰ ਦੀ ਅਸਾਮੀ ਲਈ ਚੋਣ ਕੀਤੀ ਜਾਵੇਗੀ।ਇਨ੍ਹਾਂ ਅਸਾਮੀਆਂ ਲਈ ਤਨਖ਼ਾਹ 7000 ਰੁ: ਤੋਂ ਲੈ ਕੇ 40,000/- ਤੱਕ ਪ੍ਰਤੀ ਮਹੀਨਾ ਹੋਵੇਗੀ।ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਦਸਵੀਂ ਤੋਂ ਲੈ ਕੇ ਗਰੈਜ਼ੂਏਸਨ ਅਤੇ ਇਸ ਤੋਂ ਵਧੇਰੇ ਹੋਵੇਗੀ।ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਲੜਕੇ ਲੜਕੀਆਂ 11 ਜਨਵਰੀ 2023 ਨੂੰ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਸ਼ੈਸ਼ਨ ਕੋਰਟ ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …